Thursday, October 1, 2026

ਭਾਈ ਜਗਤਾਰ ਸਿੰਘ ਤਾਰਾ ਦਾ ਪੁਲਿਸ ਨੇ ਲਿਆ ਦੋ ਦਿਨ ਦਾ ਹੋਰ ਰਿਮਾਂਡ

PPN1302201521

ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਪੁਲਿਸ ਨੇ ਸਵ. ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਭਾਈ ਜਗਤਾਰ ਸਿੰਘ ਤਾਰਾ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਫਿਰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਕੁੱਝ ਸਮਾਂ ਪਹਿਲਾਂ ਬੱਬਰ ਖਾਲਸਾ ਦਾ ਸਰਗਰਮ ਮੈਂਬਰ ਦੱਸਦਿਆਂ ਗ੍ਰਿਫਤਾਰ ਕੀਤੇ ਗਏ ਰਮਨਦੀਪ ਸਿੰਘ ਸੰਨੀ ਖਾਲਸਾ ਦੇ ਦਰਜ ਮਾਮਲੇ ਵਿੱਚ ਹੋਰ ਪੁੱਛਗਿੱਛ ਕਰਨ ਲਈ ਦੋ ਦਿਨ ਦਾ ਹੋਰ ਰਿਮਾਂਡ ਲਿਆ। ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ, ਜਦੋਂ ਭਾਈ ਤਾਰਾ ਦੀ ਪੇਸ਼ੀ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਦੀ ਅਗਵਾਈ ਵਿੱਚ ਮੌਜੂਦ ਵਰਕਰਾਂ ਵੱਲੋਂ ਭਾਈ ਤਾਰਾ ਜਿੰਦਾਬਾਦ ਅਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਾਏ ਗਏ।ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਪੁੱਛ-ਗਿੱਛ ਕਰਨ ਦਾ ਕਹਿ ਕੇ ਦੋ ਦਿਨ ਦਾ ਹੋਰ ਰਿਮਾਂਡ ਲਿਆ, ਪਰ ਭਾਈ ਤਾਰਾ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਪੁਲਿਸ ਵੱਲੋਂ ਦੁਬਾਰਾ ਰਿਮਾਂਡ ਲੈਣ ਦੀ ਮੰਗ ਦਾ ਵਿਰੋਧ ਕੀਤਾ ਗਿਆ ।ਜਗਤਾਰ ਸਿੰਘ ਤਾਰਾ ਨੇ ਕਿਹਾ ਕਿ ਪੁਲਿਸ ਧੱਕੇਸ਼ਾਹੀ ਨਾਲ ਉਸ ਦਾ ਵਾਰ-ਵਾਰ ਰਿਮਾਂਡ ਲੈ ਰਹੀ ਹੈ, ਜਦੋਂ ਕਿ ਉਸ ਕੋਲੋਂ ਅਜੇ ਤੱਕ ਕੋਈ ਰਿਕਵਰੀ ਨਹੀਂ ਹੋਈ ਅਤੇ ਨਾ ਹੀ ਦੇਸ਼ ਵਿਰੋਧੀ ਕੋਈ ਕਾਰਵਾਈ ਕੀਤੀ ਗਈ ਹੈ ਅਤੇ ਨਾ ਹੀ ਉਹ ਰਮਨਦੀਪ ਸਿੰਘ ਸੰਨੀ ਖਾਲਸਾ ਤੇ ਅਮਰਜੀਤ ਸਿੰਘ ਵਾਸੀ ਰੋਪੜ ਨੂੰ ਨਿਜੀ ਤੌਰ ‘ਤੇ ਜਾਣਦਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply