Thursday, June 25, 2026

7 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਹਰਿਆਣਾ ਦਾ 1 ਤੇ ਦਸੂਹਾ ਦੇ 3 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ

ਹੁਸ਼ਿਆਰਪੁਰ, 14 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 25 ਫਰਵਰੀ 2015 ਨੂੰ ਹੋ ਰਹੀਆਂ 7 ਨਗਰ ਕੌਂਸਲਾਂ ਹਰਿਆਣਾ, ਦਸੂਹਾ, ਗੜ੍ਹਦੀਵਾਲਾ, ਸ਼ਾਮਚੁਰਾਸੀ, ਗੜ੍ਹਸ਼ੰਕਰ, ਮੁਕੇਰੀਆਂ ਅਤੇ  ਟਾਂਡਾ ਦੀਆਂ ਚੋਣਾਂ ਸਬੰਧੀ ਪ੍ਰਾਪਤ 448 ਨਾਮਜਦਗੀ ਪੱਤਰਾਂ ਵਿਚੋਂ 4 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਹੋਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਾਮਜਦਗੀ ਪੱਤਰ 16 ਫਰਵਰੀ 2015 ਨੂੰ ਬਾਅਦ ਦੁਪਹਿਰ 3-00 ਵਜੇ ਤੱਕ ਵਾਪਸ ਲਏ ਜਾ ਸਕਣਗੇ। ਉਨ੍ਹਾਂ ਹੋਰ ਦੱਸਿਆ ਕਿ  ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ਵਿੱਚ ਕੁਲ 49 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ ਜਿਨ੍ਹਾਂ ਵਿੱਚੋਂ 1 ਉਮੀਦਵਾਰ ਦਾ ਨਾਮਜਦਗੀ ਪੱਤਰ ਰੱਦ ਹੋਇਆ ਹੈ। ਇਸੇ ਤਰ੍ਹਾਂ ਨਗਰ ਕੌਂਸਲ ਦਸੂਹਾ ਦੇ 15 ਵਾਰਡਾਂ ਵਿੱਚ 66 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 3 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ। ਨਗਰ ਕੌਂਸਲ ਗੜ੍ਹਦੀਵਾਲਾ ਦੇ 11 ਵਾਰਡਾਂ ਵਿੱਚ ਕੁਲ 51 ਉਮੀਦਵਾਰਾਂ, ਸ਼ਾਮਚੁਰਾਸੀ ਦੇ 9 ਵਾਰਡਾਂ ਵਿੱਚ ਕੁਲ 44 ਉਮੀਦਵਾਰਾਂ, ਗੜ੍ਹਸ਼ੰਕਰ ਨਗਰ ਕੌਂਸਲ ਦੇ 13 ਵਾਰਡਾਂ ਵਿੱਚ 62 ਉਮੀਦਵਾਰਾਂ, ਨਗਰ ਕੌਂਸਲ ਮੁਕੇਰੀਆਂ ਦੇ 15 ਵਾਰਡਾਂ ਵਿੱਚ ਕੁਲ 85 ਉਮੀਦਵਾਰਾਂ ਅਤੇ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਵਿੱਚ ਕੁਲ 91 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply