
ਬਠਿੰਡਾ, 16 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਪੰਜਾਬ ਭਰ ਵਿੱਚ ਚਮਕਾਇਆ ਹੈ।ਇਸ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਖ ਵੱਖ ਕੋਰਸਾਂ ਜਿਵੇਂ ਐਮ. ਐਸ. ਸੀ. (ਜੌਗਰਫੀ), ਐਮ.ਏ. (ਅੰਗਰੇਜ਼ੀ), ਬੀ.ਐਸ.ਸੀ.( ਏ.ਟੀ.ਐਚ.ਐਮ.) ਅਤੇ ਬੀ.ਸੀ.ਏ. ਦੇ ਨਤੀਜਿਆਂ ਦੀ ਜਾਰੀ ਮੈਰਿਟ ਸੂਚੀ ਅਨੁਸਾਰ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ. ਐਸ. ਸੀ. (ਜੌਗਰਫੀ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।ਬੀ.ਸੀ.ਏ. ਦੂਜਾ ਸਮੈਸਟਰ ਦੇ ਨਤੀਜਿਆਂ ਦੀ ਜਾਰੀ ਮੈਰਿਟ ਸੂਚੀ ਅਨੁਸਾਰ ਪ੍ਰਿਅੰਕਾ, ਸੁਮਨ ਕੁਮਾਰੀ ਅਤੇ ਜਸ਼ਨਪ੍ਰੀਤ ਕੌਰ ਨੇ ਕ੍ਰਮਵਾਰ ਯੁਨੀਵਰਸਿਟੀ ਮੈਰਿਟ ਵਿੱਚ ਦੂਜੀ, ਤੀਜੀ ਅਤੇ ਨੌਂਵੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਬੀ.ਸੀ.ਏ. ਛੇਵਾਂ ਸਮੈਸਟਰ ਦੇ ਨਤੀਜਿਆਂ ਅਨੁਸਾਰ ਸੌਫੀਆ ਗਰਗ ਨੇ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ। ਇਸਤੋਂ ਇਲਾਵਾ ਐਮ.ਏ. (ਅੰਗਰੇਜ਼ੀ) ਚੌਥਾ ਸਮੈਸਟਰ ਦੀ ਸੰਦੀਪ ਕੌਰ ਨੇ ਵੀ ਯੂਨੀਵਰਸਿਟੀ ਮੈਰਿਟ ਵਿੱਚ ਛੇਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਬੀ.ਐਸ.ਸੀ.( ਏਅਰਲਾਈਨਜ਼ ਟੂਰਿਜ਼ਮ ਐਂਡ ਹਾਸਪਟਿਲਟੀ ਮੈਨੇਜਮੈਂਟ) ਬੈਚ 2011-14 ਦੇ ਨਤੀਜਿਆਂ ਅਨੁਸਾਰ ਹਰਪ੍ਰੀਤ ਸਿੰਘ ਅਤੇ ਕੁਲਵੀਰ ਕੌਰ ਨੇ ਯੂਨੀਵਰਸਿਟੀ ਮੈਰਿਟ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀ.ਐਸ.ਸੀ.( ਏਅਰਲਾਈਨਜ਼ ਟੂਰਿਜ਼ਮ ਐਂਡ ਹਾਸਪਟਿਲਟੀ ਮੈਨੇਜਮੈਂਟ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਇਹਨਾਂ ਵਿਦਿਆਰਥੀਆਂ ਨੇ ਪਹਿਲੀ ਅਤੇ ਦੂਜੀ ਮੈਰਿਟ ਪੁਜੀਸ਼ਨ ਹਾਸਲ ਕੀਤੀ ਸੀ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਦੱਸਿਆ ਕਿ ਸੰਸਥਾ ਵਿਖੇ ਵਿਦਿਆਰਥੀਆਂ ਨੂੰ ਵਿਵਹਾਰਿਕ ਗਿਆਨ ਪ੍ਰਦਾਨ ਕਰਨ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ ਜਿਸ ਤਹਿਤ ਵਿਦਿਆਰਥੀਆਂ ਨੂੰ ਰਿਸਰਚ ਸੰਬੰਧੀ ਗਤੀਵਿਧੀਆਂ ਨਾਲ ਜੋੜਨ ਲਈ ਲਾਈਵ ਪ੍ਰੋਜੈਕਟਾਂ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸੈਮੀਨਾਰਾਂ ਅਤੇ ਵਿਸ਼ੇਸ਼ ਭਾਸ਼ਣਾਂ ਰਾਹੀ ਮਾਹਿਰਾਂ ਦੇ ਰੂ-ਬ-ਰੂ ਹੋਣਾ ਅਤੇ ਇੰਡਸਟੀਰਅਲ ਦੌਰਿਆਂ ਆਦਿ ਤੇ ਜਾ ਕੇ ਉਦਯੋਗਿਕ ਕਾਰਜ ਪ੍ਰਣਾਲੀ ਬਾਰੇ ਜਾਣੂ ਹੋਣਾ ਆਦਿ ਗਤੀਵਿਧੀਆਂ ਦੀ ਬਦੌਲਤ ਵੀ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਜਿਸ ਲਈ ਬਾਬਾ ਫ਼ਰੀਦ ਕਾਲਜ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਸਦਕਾ ਹੀ ਵਿਦਿਆਰਥੀ ਚੰਗੇ ਨਤੀਜੇ ਪzzਾਪਤ ਕਰਕੇ ਯੁੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰ ਰਹੇ ਹਨ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਉਪਰੋਕਤ ਹੋਣਹਾਰ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੁੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਸੰਸਥਾ ਦੇ ਹਰ ਕੋਰਸ ਦੇ ਵਿਦਿਆਰਥੀ ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਵਿਖੇ ਲਾਗੂੂ ਆਧੁਨਿਕ ਨਵੀਨ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਦੀ ਸਫਲਤਾ ਤੇ ਮੋਹਰ ਲਗਾ ਰਹੇ ਹਨ , ਜਿਸ ਤਹਿਤ ਹਰੇਕ ਵਿਦਿਆਰਥੀ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਵਿੱਚ ਲਾਜ਼ਮੀ ਤੌਰ ‘ਤੇ ਸਰਗਰਮ ਭੂਮਿਕਾ ਨਿਭਾ ਕੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਰਿਹਾ ਹੈ। ਉਹਨਾਂ ਨੇ ਬਾਬਾ ਫ਼ਰੀਦ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਸ਼ਾਨਦਾਰ ਨਤੀਜੇ ਸੰਸਥਾ ਦੇ ਉਸਾਰੂ ਵਿਦਿਅਕ ਮਾਹੌਲ, ਕਲਾਸ ਰੂਮ ਕਲਚਰ ਅਤੇ ਆਧੁਨਿਕ ਤੇ ਵਧੀਆ ਟੀਚਿੰਗ ਢੰਗਾਂ ਸਦਕਾ ਹਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media