Wednesday, April 8, 2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਆਜ਼ਾਦਾਨਾ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਬਰਾੜ

ਜਿਲ੍ਹਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

PPN1802201509

ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ-2015 ਨੂੰ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦਾਨਾ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਆਪਣੀ ਜੁੰਮੇਵਾਰੀ ਪੂਰੀ ਦ੍ਰਿੜਤਾ, ਮਿਹਨਤ ਅਤੇ ਲਗਨ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।ਜਿਲ੍ਹਾ ਚੋਣ ਅਫ਼ਸਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ. ਫਾਜਿਲਕਾ ਸ੍ਰੀ ਸਵਪਨ ਸ਼ਰਮਾ, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ, ਪੁਲਿਸ ਅਧਿਕਾਰੀਆਂ ਅਤੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਚੌਣ ਪ੍ਰਬਧਾਂ ਸਬੰਧੀ ਅਹਿਮ ਮੀਟਿੰਗ ਕੀਤੀ।

ਸ.ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਨਗਰ ਕੌਂਸਲ/ਨਗਰ ਪੰਚਾਇਤ ਜਿਲ੍ਹਾ ਫਾਜਿਲਕਾ ਲਈ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਹੋਏ ਕਿਹਾ ਕਿ ਚੋਣ ਅਮਲੇ ਦੀ ਅਗਲੀ ਰਿਹਰਸਲ ਮਿਤੀ 21 ਫਰਵਰੀ ਨੂੰ ਹੋਵੇਗੀ ਅਤੇ 24 ਫਰਵਰੀ ਨੂੰ ਰਿਹਰਸਲ ਤੋਂ ਬਾਅਦ ਚੋਣ ਅਮਲੇ ਨੂੰ ਸਮਾਨ ਦੀ ਵੰਡ ਕੀਤੀ ਜਾਵੇਗੀ ਅਤੇ ਵੋਟਿੰਗ 25 ਜਨਵਰੀ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਤੇ ਵੋਟਿੰਗ ਦਾ ਸਮਾਂ ਖਤਮ ਹੋਣ ਤੋਂ ਬਾਅਦ ਗਿਣਤੀ ਦੀ ਪ੍ਰਕਿਰਿਆ ਪੋਲਿੰਗ ਬੂਥ ਤੇ ਹੀ ਸ਼ੁਰੂ ਹੋ ਜਾਵੇਗੀ ਤੇ ਉਸ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਮੇਂ ਉਮੀਦਵਾਰ ਜਾਂ ਉਸਦੇ ਏਜੰਟ ਵਿਚੋਂ ਇਕ ਹੀ ਆਦਮੀ ਹਾਜਰ ਰਹੇਗਾ।ਉਨ੍ਹਾ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ ਸਖ਼ਤੀ ਨਾਲ ਲਾਗੂ ਕੀਤੇ ਜਾਣ ਤੇ ਸਮੁੱਚੀ ਚੋਣ ਮਸ਼ੀਨਰੀ 100 ਫੀਸਦੀ ਪਾਰਦਰਸ਼ੀ ਤੇ ਨਿਰਪੱਖਤਾ ਨਾਲ ਆਪਣੇ ਕਾਰਜ ਕਰੇ ਅਤੇ ਛੋਟੀ ਤੋਂ ਛੋਟੀ ਗੱਲ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਵੀ ਤੁਰੰਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੰਵੇਦਨਸ਼ੀਲ, ਅਤਿ ਸੰਵੇਦਨਸ਼ੀਲ ਪੋਲਿੰਗ ਸ਼ਟੇਸ਼ਨਾਂ ਅਤੇ ਵੋਟਾਂ ਖਰੀਦਣ ਦੇ ਖਦਸ਼ੇ ਦੇ ਸੰਭਾਵੀ ਮਾਮਲਿਆਂ ‘ਤੇ ਵੀ ਪੂਰੀ ਨਜ਼ਰ ਰੱਖੀ ਜਾਵੇ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਵਪਨ ਸ਼ਰਮਾ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਗੈਰ ਸਮਾਜੀ ਤੱਤਾਂ ਨੂੰ ਸਿਰ ਨਹੀਂ ਚੁਕਣ ਦਿੱਤਾ ਜਾਵੇਗਾ ਅਤੇ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾ ਪੁਰੀ ਅਮਨ ਤੇ ਸ਼ਾਤੀ ਨਾਲ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਫਾਜਿਲਕਾ ਸ਼੍ਰੀ ਸੁਭਾਸ਼ ਖੱਟਕ, ਰਿਟਰਨਿੰਗ ਅਫਸਰ ਕਮ ਐਸ. ਡੀ. ਐਮ. ਅਬੋਹਰ ਸ. ਰਾਜਪਾਲ ਸਿੰਘ, ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਜਲਾਲਾਬਾਦ ਸ. ਗੁਰਜੀਤ ਸਿੰਘ, ਰਿਟਰਨਿੰਗ ਅਫਸਰ ਕਮ ਜਿਲ੍ਹਾ ਮਾਲ ਅਫਸਰ ਸ.ਪਰਮਜੀਤ ਸਿੰਘ ਸਹੋਤਾ, ਐਸ.ਪੀ.(ਐਚ). ਸ਼੍ਰੀ ਮੁਕੰਦ ਸਿੰਘ ਮੱਲੀ, ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਆਦਿ ਹਾਜਰ ਸਨ ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …

Leave a Reply