Wednesday, April 8, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੇਂਟਿੰਗ ਮੁਕਾਬਲੇ ਦਾ ਆਯੋਜਨ

PPN1802201510

ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਗਰਲਜ਼) ਫਾਜ਼ਿਲਕਾ ਵਿੱਚ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਜਮਾਤਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਉਦੇਸ਼ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦਾਜ ਪ੍ਰਥਾ, ਭਰੂਣ ਹੱਤਿਆ, ਬਾਲ ਵਿਵਾਹ, ਨਸ਼ਾ ਖੋਰੀ, ਆਦਿ ਵਿਸ਼ਿਆਂ ਤੇ ਪੇਂਟਿੰਗਜ਼ ਬਣਾਈਆਂ। ਇਸ ਮੁਕਾਬਲੇ ਵਿੱਚ ਸਕੂਲ ਵੱਲੋਂ ਸ੍ਰੀ ਸੰਦੀਪ ਧੂੜੀਆ, ਪ੍ਰਿਸੀਪਲ, ਜਗਦੀਸ਼ ਮਦਾਨ ਵਾਈਸ ਪਿੰਸੀਪਲ, ਸ੍ਰੀਮਤੀ ਸੁਮਨ ਲਤਾ, ਮਿਨੀ ਵਿਖਾਨਾ, ਰਾਜਿੰਦਰ ਵਿਖਾਨਾ, ਸੁਰਿੰਦਰ ਕੁਮਾਰ ਅਤੇ ਅਰੁਣ ਲੂਨਾ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ। ਸ੍ਰੀ ਵਿਕਰਾਂਤ ਗਰਗ, ਸੀ.ਜੇ.ਐਮ. ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮੰਤਵ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ। ਸ੍ਰੀ ਗਰਗ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸ੍ਰੀ ਗਰਗ ਨੇ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਆ ਉਠਾਉਣ। ਉੰਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਸ੍ਰੀ ਗਰਗ ਨੇ ਦੱਸਿਆ ਕਿ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ 21 ਫਰਵਰੀ 2015 ਨੂੰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਤਰ੍ਹਾਂ ਦੇ ਸਿਵਲ, ਮੈਟਰੀਮੋਨੀਅਲ, ਰਿਕਵਰੀ ਅਤੇ ਹੋਰ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸੀ.ਜੇ.ਐਮ. ਸ੍ਰੀ ਗਰਗ ਨੇ ਅਪੀਲ ਕੀਤੀ ਕਿ ਲੋਕ ਅਦਾਲਤ ਦਾ ਵੀ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਅਤੇ ਆਪਣੇ ਕੇਸਾਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …

Leave a Reply