Saturday, August 22, 2026

’ਕਥਾਕਾਰ ਤਲਵਿੰਦਰ ਸਿੰਘ ਯਾਦਗਾਰੀ ਪੁਰਸਕਾਰ’ ਸਮਾਰੋਹ 21 ਫਰਵਰੀ ਨੂੰ

Talwinder Singhਅੰਮ੍ਰਿਤਸਰ, 19 ਫਰਵਰੀ (ਰੋਮਿਤ ਸ਼ਰਮਾ) – ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਪੰਜਾਬੀ ਸਭਿਆਚਾਰ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ਸ਼ੁਰੂ ਕੀਤੇ ਗਏ ਪੰਜਾਬੀ ਚੇਤਨਾ ਹਫਤੇ ਦੇ ਅੰਤਰਗਤ ਪੰਜਾਬੀ ਅਧਿਐਨ ਵਿਭਾਗ ਖਾਲਸਾ ਕਾਲਜ ਦੇ ਸਹਿਯੋਗ ਨਾਲ ਯੂਨੈਸਕੋ ਵੱਲੋਂ ਤੈਅ ਕੀਤੇ ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ”ਪੰਜਾਬੀ ਭਾਸ਼ਾ ਤੇ ਅਜੋਕੀ ਨੌਜਵਾਨ ਪੀੜ੍ਹੀ” ਵਿਸ਼ੇ ਤੇ ਭਾਸ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ, ਡਾ. ਹਜ਼ਾਰਾ ਸਿੰਘ ਚੀਮਾ ਅਤੇ ਡਾ. ਸੁਖਬੀਰ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਿਕ ਖਾਲਸਾ ਕਾਲਜ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿੱਚ 21 ਫਰਵਰੀ ਸਵੇਰੇ 11:00 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸ਼ੁਰੂ ਕੀਤਾ “ਤਲਵਿੰਦਰ ਸਿੰਘ ਯਾਦਗਾਰੀ ਪੁਰਸਕਾਰ” ਉਘੇ ਗਲਪਕਾਰ ਅਤੇ ਪੰਜਾਬੀ ਸਾਹਿਤ ਵਿੱਚ ਵਿਲੱਖਣ ਪਹਿਚਾਣ ਬਨਾਉਣ ਵਾਲੇ ਮਨਮੋਹਨ ਬਾਵਾ ਨੂੰ ਪ੍ਰਦਾਨ ਕੀਤਾ ਜਾਵੇਗਾ। ਪ੍ਰਿੰ: ਡਾ. ਮਹਿਲ ਸਿੰਘ, ਡਾ. ਰਜਨੀਸ਼ ਬਹਾਦਰ, ਡਾ. ਹਰਭਜਨ ਸਿੰਘ ਭਾਟੀਆ, ਸ੍ਰੀ ਕੇਵਲ ਧਾਲੀਵਾਲ, ਡਾ. ਊਧਮ ਸਿੰਘ ਸ਼ਾਹੀ, ਡਾ. ਪਰਮਿੰਦਰ, ਡਾ. ਦਰਿਆ, ਡਾ. ਬਲਜੀਤ ਰਿਆੜ, ਡਾ. ਆਤਮ ਰੰਧਾਵਾ, ਡਾ. ਭੁਪਿੰਦਰ ਸਿੰਘ ਜੌਲੀ, ਡਾ. ਇਕਬਾਲ ਕੌਰ ਸੌਂਧ ਅਤੇ ਅਰਤਿੰਦਰ ਸੰਧੂ ਆਦਿ ਵਿਦਵਾਨ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਤੇ ਵਿਚਾਰ ਚਰਚਾ ਕਰਨਗੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply