Monday, July 14, 2025
Breaking News

ਜ਼ਿਲਾ ਚੋਣ ਅਫ਼ਸਰ ਰਵੀ ਭਗਤ ਵਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

 ਸ਼ੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ ਦੀ ਕੀਤੀ ਹਦਾਇਤ

PPN290307 PPN290308

ਅੰਮ੍ਰਿਤਸਰ, 29  ਮਾਰਚ (ਸੁਖਬੀਰ ਸਿੰਘ)- ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਟ ਹਾਊਸ ਵਿਖੇ ਲੋਕ ਸਭਾ ਦੀਆਂ ਹੋ ਰਹੀਆਂ ਆਮ ਚੋਣਾਂ ਸਬੰਧੀ ਜ਼ਿਲੇ ਅੰਦਰ ਸੰਵੇਦਨੀਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ ਸਬੰਧੀ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜ਼ਿਲਾ ਚੋਣ ਅਫਸਰ ਸ੍ਰੀ ਰਵੀ ਭਗਤ ਨੇ ਕਿਹਾ ਮਾਣਯੋਗ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤ ਅਨੁਸਾਰ ਜਿਲੇ ਅੰਦਰ ਨਿਰਪੱਖ ਅਤੇ ਅਮਨ ਪੂਰਵਕ ਚੋਣਾਂ ਕਰਵਾਉਣ  ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ੰਵੇਦਨਸੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕਰਨ। ਉਨਾਂ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਕੀਤਾ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਜਾਂ ਭੇਦ ਤੋਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਜਿਲਾ ਚੋਣ ਅਫਸਰ, ਸ੍ਰੀ ਜਤਿੰਦਰ ਸਿੰਘ ਔਲਖ, ਸ੍ਰੀ ਗੁਰਪ੍ਰੀਤ ਸਿੰਘ ਗਿੱਲ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਅਤੇ ਵੱਖ-ਵੱਖ ਪੁਲਿਸ ਅਧਿਕਾਰੀ ਆਦਿ ਹਾਜਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply