Monday, July 20, 2026

ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮੱਸਿਆ ਦੇ ਦੀਵਾਨ ਸਜਾਏ ਗਏ

PPN1902201518

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮ-ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਆਪਣੇ ਰਸਿਿਭੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਮਾਗਮ ਦੌਰਾਨ ਲੋਹਾਰਕਾ ਰੋਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਮਹਾਪੁਰਸ਼ਾਂ ਨੂੰ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਗੁਰਦੁਆਰਾ ਇੰਚਾਰਜ ਸz. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਅਤੇ ਭਾਈ ਜਸਵਿੰਦਰ ਸਿੰਘ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਇਹ ਮਹਾਂਪੁਰਸ਼ ਮੱਸਿਆ ਮੌਕੇ ਸੰਗਤ ਸਹਿਤ ਗੁਰਦੁਆਰਾ ਸਾਹਿਬ ਵਿਖੇ ਹਾਜਰੀ ਲਗਵਾਉਂਦੇ ਹਨ।ਸਮਾਗਮ ਵਿੱਚ ਸz. ਹਰਮਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਅਮਨ ਐਵਨਿਊ, ਸੰਧੂ ਕਲੌਨੀ, ਛੇਹਰਟਾ ਸਾਹਿਬ, ਪਿੰਡ ਘਨੂਪੁਰ ਕਾਲੇ ਅਤੇ ਲੋਹਾਰਕਾ ਰੋਡ ਤੋਂ ਸੰਗਤ ਬੱਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply