Sunday, September 13, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

PPN1902201519

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ ਵਿਖੇ ਗਿਆਰਵੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਤੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਚਾਵਲਾ ਤੇ ਸੁਰਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੂੰਚੇ।ਇਸ ਮੌਕੇ ਗਿਆਰਵੀੰ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬਾਰਵੀਂ ਜਮਾਤ ਦੇ ਵਿਦਿਆਰਥੀਆਂ ਕੋਲੋ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ। ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਲਾਨਾ ਇਮਤਿਹਾਨਾਂ ਵਿੱਚ ਵੀ ਬੇਹਤਰ ਕਾਰਗੁਜ਼ਾਰੀ ਕਰਕੇ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਮਿਸ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਖਿਤਾਬ ਵਿਦਿਆਰਥਣ ਰਵਕਿਰਨ ਕੌਰ ਨੇ ਪ੍ਰਾਪਤ ਕੀਤਾ ਤੇ ਮਿਸਟਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਦਾ ਖਿਤਾਬ ਵਿਦਿਆਰਥੀ ਮਨਜੋਤ ਸਿੰਘ ਨੇ ਪ੍ਰਾਪਤ ਕੀਤਾ।ਮਿਸ ਚਾਰਮਿੰਗ ਦਾ ਖਿਤਾਬ ਓਸ਼ੀਨ ਕੌਰ ਨੇ ਪ੍ਰਾਪਤ ਕੀਤਾ ਤੇ ਮਿਸਟਰ ਹੈਂਡਸਮ ਦਾ ਖਿਤਾਬ ਪਰਵੀਨ ਸਿੰਘ ਨੇ ਪ੍ਰਾਪਤ ਕੀਤਾ।ਸਕੂਲ਼ ਪ੍ਰਿੰਸੀਪਲ ਅਮਰਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply