Monday, September 14, 2026

ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ 22 ਫਰਵਰੀ ਨੂੰ ਡਰਾਈ ਡੇ ਐਲਾਨੀ

ਹੁਸ਼ਿਆਰਪੁਰ, 20 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਅਤੇ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੋਟਾਂ ਵਾਲੇ ਦਿਨ 22 ਫਰਵਰੀ 2015 ਨੂੰ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰ ਦੇਸੀ ਅਤੇ ਅੰਗੇਰਜ਼ੀ ਸ਼ਰਾਬ ਦੇ ਸਾਰੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕਰਦਿਆਂ ਇਸ ਦਿਨ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੈ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਸ ਦਿਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਆਦਿ ਨੂੰ ਸ਼ਰਾਬ ਸਟੋਰ ਕਰਨ, ਵੇਚਣ ਅਤੇ ਵਰਤਾਉਣ ਦੀ ਆਗਿਆ ਨਹੀਂ ਹੋਵੇਗੀ।ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਸ਼ਹਿਰ ਹੁਸ਼ਿਆਰਪੁਰ ਵਿੱਚ ਅਤੇ ਜਿਨ੍ਹਾਂ ਕਸਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਕਿਸੇ ਵੀ ਕਿਸਮ ਦਾ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ, ਟੋਕੇ, ਚਾਕੂ ਆਦਿ ਨੂੰ ਲਿਜਾਉਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 20 ਫਰਵਰੀ ਤੋਂ 27 ਫਰਵਰੀ 2015 ਤੱਕ ਲਾਗੂ ਰਹਿਣਗੇ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆ, ਬੈਂਕ / ਫੈਕਟਰੀਆਂ ਦੇ ਸੁਰੱਖਿਆ ਗਾਰਡ ਅਤੇ ਉਨ੍ਹਾਂ ਅਸਲਾ ਲਾਇੰਸਸ ਧਾਰਕਾ ਜਿਨ੍ਹਾਂ ਬਾਰੇ ਜ਼ਿਲ੍ਹਾ ਪੁਲਿਸ ਮਹਿਸੂਸ ਕਰਦੀ ਹੈ ਕਿ ਉਨ੍ਹਾਂ ਕੋਲ ਵਿਸ਼ੇਸ਼ ਕਾਰਨਾਂ ਕਰਕੇ ਲਾਇੰਸਸੀ ਅਸਲਾ ਰੱਖਣਾ ਜ਼ਰੂਰੀ ਹੈ, ਉਤੇ ਲਾਗੂ ਨਹੀਂ ਹੋਣਗੇ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply