
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਲਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। ਇਸ ਮੌਕੇ ਨਗਰ ਦੇ ਥਾਂ-ਥਾਂ ‘ਤੇ ਲਗਾਏ ਸਟਾਲਾਂ ਉਪਰ ਕਵਿਸ਼ਰੀ / ਢਾਡੀ ਜੱਥਿਆਂ ਵਿੱਚ ਗੁਰਮੀਤ ਸਿੰਘ ਮੰਡੀ ਕਲਾਂ ਅਤੇ ਰਾਗੀ ਜੱਥਿਆਂ ਨੇ ਸਬਦ ਕੀਰਤਨ ਅਤੇ ਬਾਬਾ ਦੀਪ ਸਿੰਘ ਜੀ ਦੀ ਸੰਖੇਪ ਜੀਵਨੀ ਬਾਰੇ ਥਾਂ-ਥਾਂ ‘ਤੇ ਠਹਿਰਓ ‘ਤੇ ਸੰਗਤਾਂ ਨੂੰ ਚਾਨਣਾ ਪਾਇਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚੜ੍ਹਤ ਸਿੰਘ, ਸਾਬਕਾ ਪ੍ਰਧਾਨ ਤੇਜਾ ਸਿੰਘ ਬਰਾੜ, ਅਵਤਾਰ ਸਿੰਘ, ਜਸਵਿੰਦਰ ਸਿੰਘ ਜੱਸੀ, ਬਲਦੇਵ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ ਫੌਜੀ ਆਦਿ ਨੇ ਆਏ ਮਹਿਮਾਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media