Wednesday, August 5, 2026

ਸਰਕਾਰੀ ਮਿਡਲ ਸਕੂਲ ਸ਼ੇਰ ਮੋਹੰਮਦ ‘ਚ ਆਯੋਜਿਤ ਕੀਤਾ ਗਿਆ ਵਿਦਾਈ ਸਮਾਰੋਹ

PPN2102201517
ਫਾਜਿਲਕਾ, 21 ਫਰਵਰੀ (ਵਿਨੀਤ ਅਰੋੜਾ) – ਸਰਕਾਰੀ ਮਿਡਲ ਸਕੂਲ ਸ਼ੇਰ ਮੋਹੰਮਦ ਜਲਾਲਾਬਾਦ ਵਿੱਚ 7ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਸਕੂਲ ਦੇ ਹਿੰਦੀ ਅਧਿਆਪਕ ਧਰਮਿੰਦਰ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪਰੰਪਾਗਤ ਵਿਦਾਈ ਪਾਰਟੀ ਦਿੱਤੀ ਗਈ।ਇਸ ਮੌਕੇ ਉੱਤੇ ਸੰਸਕ੍ਰਿਤੀਕ ਪ੍ਰੋਗਰਾਮ ਪੇਸ਼ ਕੀਤੇ ਗਏ ।ਮੈਡਮ ਸ਼ਰਣਜੀਤ ਕੌਰ ਦੇ ਦੁਆਰੇ ਤਿਆਰ ਕਰਵਾਇਆ ਗਏ ਗਿਧੇ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਉੱਤੇ ਸਕੂਲ ਮੁੱਖਾਧਿਆਪਕ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਅਧਿਆਪਕ ਯਾਦਵਿੰਦਰ ਸਿੰਘ, ਰਾਮਦਰਸ਼ਨ ਸਿੰਘ, ਸ਼ਰਣਜੀਤ ਕੌਰ, ਧਰਮਿੰਦਰ ਗੁਪਤਾ  ਵਿਸ਼ੇਸ਼ ਤੌਰ ਉੱਤੇ ਮੌਜੂਦ ਰਹੇ ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply