ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਵੋਟਾਂ ਪੈਣ ਦੇ ਸਮੇਂ ਵਿੱਚ ਇੱਕ ਘੰਟੇ ਦਾ ਵਧਾ ਕੀਤਾ ਗਿਆ ਹੈ। ਹੁਣ ਵੋਟਾਂ ਪੈਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਜਦਕਿ ਪਹਿਲਾਂ ਇਹ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਲਕੇ 22 ਫਰਵਰੀ ਨੂੰ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਅਤੇ 25 ਫਰਵਰੀ ਨੂੰ ਜ਼ਿਲ੍ਹੇ ਦੀਆਂ 7 ਨਗਰ ਕੌਂਸਲਾਂ ਦੇ ਵੱਖ-ਵੱਖ ਵਾਰਡਾਂ ਲਈ ਪੈਣ ਵਾਲੀਆਂ ਵੋਟਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੇ ਫੈਸਲੇ ਦਾ ਮਨੋਰਥ ਵੱਧ ਤੋਂ ਵੱਧ ਵੋਟਾਂ ਪਵਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵੋਟਰ ਸ਼ਾਮ 5 ਵਜੇ ਤੱਕ ਲਾਈਨ ਵਿੱਚ ਖੜ੍ਹਾ ਹੋ ਜਾਵੇਗਾ, ਉਹ ਹਰ ਹੀਲੇ ਵੋਟ ਪਾ ਸਕੇਗਾ ਚਾਹੇ ਕਿੰਨਾ ਵੀ ਸਮਾਂ ਹੋ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media