Sunday, March 29, 2026

ਦਿੱਲੀ ਕਮੇਟੀ ਵੱਲੋਂ ਦਸਤਾਰ ਸਵੈਮਾਣ ਦਿਹਾੜਾ ਮਨਾਇਆ ਗਿਆ

PPN2302201509
ਨਵੀਂ ਦਿੱਲੀ, 23 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਗਿਆਨ ਅਵੈਅਰਨੈਸ ਟੀਮ ਵੱਲੋਂ ਦਸਤਾਰ ਸਵੈਮਾਨ ਦਿਹਾੜਾ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਜਮਨਾਪਾਰ ਵਿਖੇ ਮਨਾਇਆ ਗਿਆ। ਇਸ ਮੌਕੇ ਦਸਤਾਰ ਤੇ ਦੁਮਾਲਾ ਮੁਕਾਬਲਿਆਂ ਤੋਂ ਇਲਾਵਾ ਕੀਰਤਨ ਸਮਾਗਮ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਵੀ ਜੋੜਿਆ ਗਿਆ। ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਮੈਂਬਰ ਜਤਿੰਦਰਪਾਲ ਸਿੰਘ ਗੋਲਡੀ, ਮਨਮੋਹਨ ਸਿੰਘ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰਪਾਲ ਸਿੰਘ ਨੇ ਜੇਤੂ ਐਲਾਨੇ ਗਏ ਨੌਜਵਾਨਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਜੁਨੀਅਰ ਵਰਗ ‘ਚ 7 ਤੋਂ 12 ਸਾਲ ਅਤੇ ਸੀਨੀਅਰ ਵਰਗ ‘ਚ 13 ਤੋਂ 20 ਸਾਲ ਦੇ ਨੌਜਵਾਨਾਂ ਨੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ‘ਚ ਹਿੱਸਾ ਲਿਆ। ਡੇਰਾ ਬਾਬਾ ਕਰਮ ਸਿੰਘ ਦੇ ਬਾਬਾ ਫੁੱਮਣ ਸਿੰਘ ਨੇ ਦਸਤਾਰ ਨੂੰ ਸਿੱਖੀ ਦਾ ਅਣਖਿੜਵਾਂ ਅੰਗ ਵੀ ਦੱਸਿਆ। ਰਾਣਾ ਨੇ ਦਸਤਾਰ ਮੁਕਾਬਲਿਆਂ ਦੇ ਜੇਤੂਆਂ ਨੂੰ ਆਪਣੇ ਸਾਥੀ ਨੌਜਵਾਨਾਂ ਨੂੰ ਸੋਹਣੀ ਦਸਤਾਰ ਸਜਾਉਣ ਵਾਸਤੇ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply