Saturday, March 28, 2026

ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ

PPN23022015234
ਪੱਟੀ, 23 ਫਰਵਰੀ (ਅਵਤਾਰ ਸਿੰਘ ਢਿਲੋਂ / ਰਣਜੀਤ ਮਾਹਲਾ) – ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ ।ਦਿਵਸ ਸਬੰਧੀ ਪੰਜਾਬੀ ਮਾਸਟਰ ਇੰਦਰਦਰਪ੍ਰੀਤ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੇ ਮਹੱਤਵ ਤੇ ਯੋਗ ਵਰਤੋਂ ਅਤੇ ਵਿਦਿਆਰਥੀਆਂ ਨੂੰ ਮਾਂ ਬੋਲੀ ਨਾਲ ਆਤਮਿਕ ਰਿਸ਼ਤੇ ਦੀ ਸਾਂਝ ਸਥਾਪਿਤ ਕਰਨ ਤੇ ਜ਼ੋਰ ਦਿੱਤਾ।ਇਸ ਮੌਕੇ ਵਿਦਿਆਰਥੀਆਂ ਵੱਲੋਂ ਡਰਾਇੰਗ ਮੁਕਾਬਲੇ, ਸੁੰਦਰ ਲਿਖਤ ਮੁਕਾਬਲੇ, ਲੇਖ ਮੁਕਾਬਲਿਆਂ ਵਿਚ ਵੀ ਭਾਗ ਲਿਆ ਗਿਆ।ਸਕੂਲ ਪ੍ਰਿੰਸੀਪਲ ਰੁਪਿੰਦਰ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਚਰਨਜੀਤ ਸਿੰਘ, ਬਲਜੀਤ ਸਿੰਘ, ਹਰਸ਼ਰਨ ਸਿੰਘ, ਅਸ਼ਵਨੀ ਕੁਮਾਰ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਸੰਦੀਪ ਕੌਰ ਆਦਿ ਹਾਜ਼ਰ ਸਨ ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply