Wednesday, June 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਗੁਰਮਿਤ ਸੈਮੀਨਾਰ ਕਰਵਾਇਆ

PPN2402201507

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਿਤ ਸੈਮੀਨਾਰ ਕਰਵਾਇਆ ਗਿਆ।ਇਸ ਗੁਰਮਿਤ ਸੈਮੀਨਾਰ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸੁਖਦੇਵ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਤਰਸੇਮ ਸਿੰਘ ਸਾਮਿਲ ਹੋਏ।ਇਸ ਸੈਮੀਨਾਰ ਵਿੱਚ ਬੋਲਦਿਆਂ ਸ੍ਰ. ਸੁਖਦੇਵ ਸਿੰਘ ਨੇ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਸਬੰਧੀ ਜਾਣਕਾਰੀ ਦਿੱਤੀ। ਉਨਾਂ ਨੇ ਦੱਸਿਆ ਕਿ 1909 ਵਿੱਚ ਅਨੰਦ ਕਾਰਜ ਐਕਟ ਪਾਸ ਕਰਵਾਇਆ ਸੀ 1914 ਵਿੱਚ ਕ੍ਰਿਪਾਨ ਦੀ ਛੂਟ ਦਿਵਾਈ ਗਈ ਸੀ ਅਤੇ 1920 ਵਿੱਚ ਅਕਾਲੀ ਦਲ ਦਾ ਗਠਨ ਹੋਇਆ ਸੀ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੇ ਆਪਣੀਆਂ ਅਮੁਲੀਆਂ ਕੁਰਬਾਨੀਆਂ ਦੇ ਕੇ ਗੁਰਧਾਮਾਂ ਨੂੰ ਅਜਾਦ ਕਰਵਾਇਆ ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਦੱਸਿਆ ਕਿ ਇਹ ਸੈਮੀਨਾਰ ਦਾ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਸਿੱਖ ਵਿਰਸੇ ਨਾਲ ਜੋੜਨਾ ਅਤੇ ਇਸ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦੇਣਾ ਹੈ।ਇਸ ਮੌਕੇ ਸ੍ਰ. ਗੁਰਬੱਖਸ਼ ਸਿੰਘ ਅਤੇ ਡਾ. ਮੰਨਮੋਹਨ ਸਿੰਘ ਖੰਨਾ, ਮੈਬਰ ਇੰਚਾਰਜ ਵਿਸ਼ੇਸ ਤੌਰ ਤੇ ਸ਼ਾਮਿਲ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply