ਬਟਾਲਾ, 26 ਫਰਵਰੀ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਬਟਾਲਾ ‘ਚ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਨਗਰ ਕੌਂਸਲ ਬਟਾਲਾ ਦੇ ਵਾਰਡ ਨੰਬਰ 25 ਤੋਂ ਜਿੱਤੇ ਅਜ਼ਾਦ ਉਮੀਦਵਾਰ ਪੰਕਜ ਭੱਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਬਟਾਲਾ ਵਿਖੇ ਪਾਰਟੀ ਦਫਤਰ ‘ਚ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਪੰਕਜ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਕੇ ਅੱਜ ਉਹ ਮਾਣ ਮਹਿਸੂਸ ਕਰ ਰਹੇ ਹਨ। ਪੰਕਜ ਭੱਟੀ ਨੇ ਕਿਹਾ ਕਿ ਉਹ ਸ. ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਲੋਕ ਸੇਵਾ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।
ਕੌਂਸਲਰ ਭੱਟੀ ਦਾ ਸ਼੍ਰੋਮਣੀ ਅਕਾਲੀ ਦਲ ‘ਚ ਸਵਾਗਤ ਕਰਦਿਆਂ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ‘ਚ ਹਮੇਸ਼ਾਂ ਹੀ ਇਮਾਨਦਾਰ ਤੇ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪੰਕਜ ਭੱਟੀ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਜਿਥੇ ਵਾਰਡ ਨੰਬਰ 25 ‘ਚ ਅਕਾਲੀ ਦਲ ਤਕੜਿਆਂ ਹੋਇਆ ਹੈ ਉਥੇ ਉਨ੍ਹਾਂ ਦੀ ਇਮਾਨਦਾਰ ਟੀਮ ‘ਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪੰਕਜ ਭੱਟੀ ਨੂੰ ਪਾਰਟੀ ‘ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …