ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਰਾਸ਼ਟਰੀ ਝੰਡਾ ਸਾਡੇ ਦੇਸ਼ ਦਾ ਲੋਕਾਂ ਦੀਆਂ ਇੱਛਾਵਾਂ ਦੀ ਅਗਵਾਈ ਕਰਦਾ ਹੈ, ਇਸ ਪ੍ਰਤੀ ਸਤਿਕਾਰ ਸਾਡਾ ਸਾਰਿਆਂ ਦਾ ਫਰਜ਼ ਹੈ, ਪਰ ਦੇਖਣ ਵਿਚ ਆਇਆ ਹੈ ਕਿ ਕਈ ਮੌਕਿਆਂ ‘ਤੇ ਭਾਰਤੀ ਰਾਸ਼ਟਰੀ ਝੰਡੇ ਦਾ ਸਤਿਕਾਰ ਨਹੀ ਕੀਤਾ ਜਾਂਦਾ।ਇਸ ਲਈ ਭਾਰਤੀ ਝੰਡਾ ਆਚਾਰ ਸਾਹਿੰਤਾ, 2002 ਅਤੇ ਰਾਸ਼ਟਰੀ ਗੌਰਵ ਅਪਮਾਨ ਨਿਵਾਰਣ ਅਧਿਨਿਯਮ, 1971 ਦੀ ਧਾਰਾ 2 ਤਹਿਤ ਰਾਸ਼ਟਰੀ ਝੰਡਾ ਦਾ ਸਤਿਕਾਰ ਕਰਨ ਲਈ ਨਿਯਮ ਲਾਗੂ ਕੀਤੇ ਗਏ ਹਨ। ਉਨਾਂ ਦੱਸਿਆ ਕਿ ਗ੍ਰਹਿ ਵਿਭਾਗ, ਭਾਰਤ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਵਿਚ ਦੱਸਿਆ ਗਿਆ ਹੈ ਕਿ ਕਈ ਮਹੱਤਵਪੂਰਨ ਮੌਕਿਆਂ ‘ਤੇ ਕਾਗਜ਼ ਦੇ ਝੰਡਿਆਂ ਦੀ ਜਗ੍ਹਾ ਪਲਾਸਟਿਕ ਦੇ ਝੰਡਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਲਾਸਟਿਕ ਦੇ ਝੰਡੇ ਲੰਮੇ ਸਮੇਂ ਤਕ ਨਸ਼ਟ ਨਹੀਂ ਹੁੰਦੇ ਅਤੇ ਇਹ ਵਾਤਾਵਰਣ ਲਈ ਵੀ ਨੁਕਸਾਨਦਾਇਕ ਹੁੰਦੇ ਹਨ। ਇਸ ਲਈ ਰਾਸ਼ਟਰੀ ਗੌਰਵ ਅਪਮਾਨ ਨਿਵਾਰਣ ਅਧਿਨਿਯਮ 1971 ਦੀ ਧਾਰਾ 2 ਤਹਿਤ ਕੋਈ ਵੀ ਵਿਅਕਤੀ ਜੋ ਕਿਸੇ ਪਬਲਿਕ ਸਥਾਨ ‘ਤੇ ਜਾਂ ਕਿਸੇ ਵੀ ਇਸ ਤਰਾਂ ਦੇ ਸਥਾਨ ‘ਤੇ ਸਰਵਜਨਕ ਰੂਪ ਨਾਲ ਭਾਰਤੀ ਰਾਸ਼ਟਰੀ ਝੰਡੇ ਜਾਂ ਉਸ ਦੇ ਕਿਸੇ ਭਾਗ ਨੂੰ ਜਲਾਉਂਦਾ ਜਾਂ ਦੂਸ਼ਿਤ ਆਦਿ ਕਰਦਾ ਹੈ ਤਾਂ ਉਸਨੂੰ ਤਿੰਨ ਸਾਲ ਤਕ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਵੇ ਢੰਡ ਦਿੱਤੇ ਜਾਣ ਦੀ ਵਿਵਸਥਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …