Saturday, September 12, 2026

ਕਿਸਾਨ ਦਿਵਸ 12 ਮਾਰਚ ਨੂੰ ਮਨਾਇਆ ਜਾਵੇਗਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਵੱਖ-ਵੱਖ ਮਾਹਿਰ ਦੇਣਗੇ ਜਾਣਕਾਰੀ-ਡਿਪਟੀ ਡਾਇਰੈਕਟਰ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਬੀ.ਐਸ ਢਿੱਲੋਂ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ 12 ਮਾਰਚ 2015 ਨੂੰ ਨਾਗਕਲਾਂ-ਜਹਾਂਗੀਰ, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ।ਉਨਾਂ ਅੱਗੇ ਦੱਸਿਆ ਕਿ ‘ਫਸਲੀ ਵਿਭਿੰਨਤਾ ਅਪਨਾਓ-ਕੁਦਰਤੀ ਸੋਮੇ ਬਚਾਓ’ ‘ਤੇ ਅਧਾਰਿਤ ਇਸ ਕਿਸਾਨ ਦਿਵਸ ਵਿਚ ਵੱਖ-ਵੱਖ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੇ ਅਤਿ ਆਧੁਨਿਕ ਤਰੀਕਿਆਂਾਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਐਗਰੋ-ਇੰਡਸਟਰੀਅਲ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਫਲਾਂ ਤੇ ਪੋਦਿਆਂ ਆਦਿ ਦੇ ਬੀਜ ਵੀ ਵੇਚੇ ਜਾਣਗੇ।ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਦਿਵਸ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਖੇਬੀਬਾੜੀ ਕਿੱਤੇ ਨਾਲ ਸਬੰਧਿਤ ਜਾਣਕਾਰੀ ਹਾਸਿਲ ਕਰਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply