Monday, June 30, 2025
Breaking News

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਤੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ 126 ਪ੍ਰਾਣੀ ਗੁਰੂ ਵਾਲੇ ਬਣੇ

PPN2602201519

ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਸਕੱਤਰ ਸ. ਸਤਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਟਾਹਲੀ ਸਾਹਿਬ ਗਾਹਲ੍ਹੜੀ ਗੁਰਦਾਸਪੁਰ, ਪਿੰਡ ਢੱਡੇ ਨੇੜੇ ਕੱਥੂਨੰਗਲ (ਸ੍ਰੀ ਅੰਮ੍ਰਿਤਸਰ) ਅਤੇ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਸੈਫਲਾਬਾਦ (ਕਪੂਰਥਲਾ) ਵਿਖੇ ਗੁਰਮਤਿ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਜੀਵਨ ਬਤੀਤ ਕਰਨ ਲਈ ਕਿਹਾ। ਗੁਰਮਤਿ ਸਮਾਗਮ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਵਿਦਵਾਨਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਬੀਰ-ਰਸੀ ਵਾਰਾਂ ਤੇ ਗੁਰ-ਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 126 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਇਸ ਮੌਕੇ ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼ੋ੍ਰਮਣੀ ਕਮੇੇਟੀ, ਸ. ਸਰੂਪ ਸਿੰਘ, ਸ. ਜਸਪਾਲ ਸਿੰਘ ਤੇ ਸ. ਹਰਜੀਤ ਸਿੰਘ ਮੈਨੇਜਰ, ਭਾਈ ਜੱਜ ਸਿੰਘ, ਭਾਈ ਖਜ਼ਾਨ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਲਖਬੀਰ ਸਿੰਘ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਤੇ ਭਾਈ ਗਿਆਨ ਸਿੰਘ ਕਥਾਵਾਚਕ ਆਦਿ ਹਾਜ਼ਰ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply