
ਫਾਜਿਲਕਾ, 27 ਫਰਵਰੀ (ਵਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਤਿਮਾਹੀ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਫਾਜ਼ਿਲਕਾ ਕੋਰਟ ਕੰਪਲੈਕਸ ਵਿਖੇ ਸਥਾਈ ਲੋਕ ਅਦਾਲਤ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਗਿਆ।ਇਸ ਤੋਂ ਇਲਾਵਾ 14-03-2015 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿਚ ਰੈਵੇਨਿਯੂ ਅਤੇ ਮਨਰੇਗਾ ਕੇ ਕੇਸ ਨਿਪਟਾਏ ਜਾਣਗੇ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਹੋਰ ਲੀਗਲ ਕੇਅਰ ਅਤੇ ਸੱਪੋਰਟ ਸੈਂਟਰ ਖੋਲ੍ਹਣ ਬਾਰੇ ਅਤੇ ਫਾਜ਼ਿਲਕਾ ਕੋਰਟ ਕੰਪਲੈਕਸ ਵਿਖੇ ਮੀਡੀਏਸ਼ਨ ਸੈਂਟਰ ਖੋਲ੍ਹਣ ਲਈ ਉਚਿਤ ਥਾਂ ਦਾ ਪ੍ਰਬੰਧ ਕਰਨ ਬਾਰੇ ਗੱਲਬਾਤ ਕੀਤੀ ਗਈ। ਲੋਕਾਂ ਵਿੱਚ ਕਾਨੂੰਨੀ ਜਾਗਰੂਕਤਾ ਵਧਾਉਣ ਸਬੰਧੀ ਅਤੇ ਹੋਰ ਮੁੱਦਿਆਂ ਤੇ ਵੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਮਾਨਯੋਗ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਨੇ ਕੀਤੀ ਇਸ ਮੀਟਿੰਗ ਵਿੱਚ ਉਨ੍ਹਾਂ ਤੋਂ ਇਲਾਵਾ ਸੀ.ਜੇ.ਐਮ. ਕਮ ਸਕੱਤਰ ਸ੍ਰੀ ਵਿਕਰਾਂਤ ਗਰਗ, ਸੀ.ਜੇ.ਐਮ ਸ੍ਰੀ ਕੁਲਭੂਸ਼ਨ ਕੁਮਾਰ,ਸੀ ਸੁਭਾਸ਼ ਖੱਟਕ ਐਸ.ਡੀ.ਐਮ. ਫਾਜ਼ਿਲਕਾ ਵੱਲੋਂ ਸ਼ਿਰਕਤ ਕੀਤੀ ਗਈ। ਇੰਨ੍ਹਾਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਸ੍ਰੀ ਮਨੀਸ਼ ਸ਼ਰਮਾ, ਮੈਡਮ ਮਧੂ ਸ਼ਰਮਾ, ਪ੍ਰਿੰਸੀਪਲ ਸਰਵ ਹਿਤਕਾਰੀ ਸਕੂਲ ਵੀ ਮੌਜੂਦ ਸਨ।
Punjab Post Daily Online Newspaper & Print Media