Monday, July 14, 2025
Breaking News

ਕੇਂਦਰੀ ਬਜਟ ਵਿੱਚ ਅੰਮ੍ਰਿਤਸਰ ਦੇ ਵਿਕਾਸ ਪ੍ਰੋਜੈਕਟਾਂ ਲਈ ਛੀਨਾ ਨੇ ਜੇਤਲੀ ਦਾ ਕੀਤਾ ਧੰਨਵਾਦ

ਗੁਰੂ ਨਗਰੀ ਲਈ ਸ੍ਰੀ ਜੇਤਲੀ ਨੇ ਬਜਟ ਵਿੱਚ ਸੁਣਾਏ ਮਹੱਤਵਪੂਰਨ ਫ਼ੈਸਲੇ  ਛੀਨਾ

Rajinder Mohan Singh Chhina
ਅੰਮ੍ਰਿਤਸਰ, 28 ਫਰਵਰੀ (ਪ੍ਰੀਤਮ ਸਿੰਘ) – ਪਵਿੱਤਰ ਸ਼ਹਿਰ ਅੰਮ੍ਰਿਤਸਰ ਲਈ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੁਆਰਾ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਉਣ ‘ਤੇ ਸ਼ਲਾਘਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਬਜਟ ਨੂੰ ਵਿਕਾਸ ਤੇ ਉੱਨਤੀ ਲਈ ਅਗਾਂਹਵਧੂ ਕਦਮ ਦੱਸਿਆ।
ਉਨ੍ਹਾਂ ਜਾਰੀ ਬਿਆਨ ਵਿੱਚ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਾਸਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ ਪੱਧਰ ਦੀ ਇਕ ਮੈਡੀਕਲ ਇੰਸਟੀਚਿਊਟ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖ਼ੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਪੋਸਟ ਗ੍ਰੈਜ਼ੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਦੀ ਸਥਾਪਨਾ, ਰਾਸ਼ਟਰੀ ਸਮਾਰਕ ਜ਼ਲ੍ਹਿਆ ਵਾਲਾ ਬਾਗ ਨੂੰ ਹੈਰੀਟੇਜ਼ ਦਾ ਦਰਜਾ ਅਤੇ ਇੰਡੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਸਥਾਪਿਤ ਕਰਨ ਦਾ ਇਸ ਬਜ਼ਟ ਦੇ ਕੁਝ ਮਹੱਤਵਪੂਰਨ ਫੈਸਲੇ ਹਨ, ਜਿਨ੍ਹਾਂ ਲਈ ਉਹ ਕੇਂਦਰੀ ਵਿੱਤ ਮੰਤਰੀ ਸ੍ਰੀ ਜੇਤਲੀ ਦੇ ਧੰਨਵਾਦੀ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਵੱਡੇ ਪ੍ਰੋਜੈਕਟਾਂ ਨਾਲ ਇਸ ਸਰਹੱਦੀ ਖ਼ੇਤਰ ਵਿੱਚ ਵਿਕਾਸ ਨੂੰ ਉਤਸ਼ਾਹ ਮਿਲੇਗਾ ਅਤੇ ਨਾਗਰਿਕਤਾ ਦੀ ਆਮਦਨ ਵਿੱਚ ਵਾਧਾ ਹੋਵੇਗਾ। ਇਹ ਬਜਟ ਅੰਮ੍ਰਿਤਸਰ ਵਿੱਚ ਨਵੀਂ ਤਰੱਕੀ ਦਾ ਇਕ ਨਵਾਂ ਅਧਿਆਏ ਸ਼ੁਰੂ ਕਰੇਗਾ। ਬਜ਼ਟ ‘ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਖਾਸ ਧਿਆਨ ਰੱਖਿਆ ਗਿਆ ਹੈ। ਸ: ਛੀਨਾ ਨੇ ਕਿਹਾ ਕਿ ਇਸ ਤੋਂ ਇਲਾਵਾ ਬਜਟ ਵਿੱਚ ਸਨਅਤ, ਵਿੱਦਿਆ, ਸਿਹਤ ਸੇਵਾਵਾਂ, ਬਿਜਲੀ ਉਤਪਾਦਨ, ਸੈਰ-ਸਪਾਟਾ ਅਤੇ ਖੇਡਾਂ ਦੇ ਵਿਕਾਸ ‘ਤੇ ਖਾਸ ਜ਼ੋਰ ਦਿੱਤਾ ਗਿਆ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀ ਤਰੱਕੀ ਲਈ ਬਜਟ ਵਿੱਚ ਬਹੁਤ ਚੰਗੀਆਂ ਤਜਵੀਜਾਂ ਕੀਤੀਆਂ ਗਈਆਂ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply