ਛੇਹਰਟਾ, 28 ਫਰਵਰੀ (ਕੁਲਦੀਪ ਸਿੰਘ ਨੋਬਲ) – ਇਤਿਹਾਸਕ ਪਿੰਡ ਗੁਰੂ ਕੀ ਵਡਾਲੀ ਸਥਿਤ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਪਾਤਸ਼ਾਹੀ ਪੰਜਵੀਂ ਵਿਖੇ ਗੁਰਦੁਆਰਾ ਸਾਹਿਬ ਵਿਚ ਚੱਲ ਰਹੀ ਸੇਵਾ ਦੋਰਾਨ ਟਾਈਲਾਂ ਦੀ ਸੇਵਾ ਕਰਾਉਣ ‘ਤੇ ਐਨ.ਆਰ.ਆਈ ਤੇ ਸਮਾਜ ਸੇਵਕ ਸੁਖਦੇਵ ਸਿੰਘ ਜਰਮਨ ਨੂੰ ਸਮੂਹ ਸਾਧ ਸੰਗਤ ਤੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਦਿਲਬਾਗ ਸਿੰਘ ਧੌਲ ਵਲੋਂ ਗੁਰੁ ਸਾਹਿਬ ਦੀ ਬਖਸ਼ੀਸ਼ ਸਿਰਪਾਓ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਸੁਖਦੇਵ ਸਿੰਘ ਜਰਮਨ ਨੇ ਸਮੂਹ ਸਾਧ ਸੰਗਤ ਤੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੇਂ ਸਮੇਂ ਤੇ ਆਪਣੀ ਨੇਕ ਕਮਾਈ ਚੋਂ ਦਸਵੰਧ ਕੱਢ ਕੇ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਆਪਣਾ ਬਣਦਾ ਯੋਗਦਾਨ ਪੋਾਉਂਦੇ ਰਹਿਣਗੇ।ਇਸ ਮੋਕੇ ਸਮਾਜ ਸੇਵਕ ਬਲਵਿੰਦਰ ਸਿੰਘ ਵਡਾਲੀ, ਹੈੱਡ ਗ੍ਰੰਥੀ ਸਤਨਾਮ ਸਿੰਘ, ਬਾਬਾ ਜਰਨੈਲ ਸਿੰਘ, ਨਵਜੋਤ ਸਿੰਘ ਆਰਕੇ, ਹਰਪ੍ਰੀਤ ਸਿੰਘ, ਬਲਵੰਤ ਸਿੰਘ, ਬਲਜਿੰਦਰ ਸਿੰਘ ਸੰਧੂ, ਲਖਵਿੰਦਰ ਸਿੰਘ, ਗੁਰਪ੍ਰਗਟ ਸਿੰਘ, ਜਤਿੰਦਰ ਸਿੰਘ, ਜੋਗਾ ਸਿੰਘ ਆਦਿ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …