Monday, July 14, 2025
Breaking News

ਹੋਲਾ ਮਹੱਲਾ ਸ਼ੁਕਰਵਾਰ ਨੂੰ ਗੁ. ਦਮਦਮਾ ਸਾਹਿਬ ਵਿਖੇ ਮਨਾਇਆ ਜਾਵੇਗਾ

Rana Paramjit Singhਨਵੀ ਦਿੱਲੀ, 1 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ ਮਹੱਲਾ’ ਦਾ ਤਿਉਹਾਰ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ 6 ਮਾਰਚ (22 ਫਗਣ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ੍ਰ. ਪਰਮਜੀਤ ਸਿੰਘ ਰਾਣਾ ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।ਇਸ ਬਿਆਨ ਰਾਹੀਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਪੰਥ ਪ੍ਰਵਾਨਿਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਵਿਦਵਾਨ ਕਥਾ ਵਾਚਕ ਤੇ ਬੁਲਾਰੇ ਸਿੱਖ ਇਤਿਹਾਸ ਵਿੱਚ ਹੋਲੇ ਮਹੱਲੇ ਦੀ ਮਹਤੱਤਾ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਗੇ। ਇਸ ਮੋਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਬੀਰ ਰਸ ਨਾਲ ਓਤ-ਪ੍ਰੋਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਇਸ ਮੌਕੇ ਤੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਉਣਗੇ ਅਤੇ ਦੁਪਹਿਰ ਬਾਅਦ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕਰਨਗੇ। ਇਸ ਤਿਉਹਾਰ ਨਾਲ ਸੰਬੰਧਤ ਬੀਰ-ਰਸੀ ਪਰੰਪਰਾ ਦਾ ਪਾਲਣ ਕਰਦਿਆਂ ਪ੍ਰਮੁੱਖ ਗਤਕਈ ਅਖਾੜਿਆਂ ਦੇ ਨੌਜਵਾਨ ਸ਼ਸਤ੍ਰ ਵਿਦਿਆ ਦੇ ਅਦੁਤੀ ਕਰਤਬਾਂ ਦਾ ਦਿਲ-ਖਿਚਵਾਂ ਪ੍ਰਦਰਸ਼ਨ ਕਰਨਗੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply