Sunday, June 29, 2025
Breaking News

ਜੰਡਿਆਲਾ ਗੁਰੂ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸ਼ਟ ਐਸੋਸੀਏਸ਼ਨ ਦੀ ਮੀਟਿੰਗ ‘ਚ ਮਸਲੇ ਵਿਚਾਰੇ

PPN0103201514
ਜੰਡਿਆਲਾ ਗੁਰੂ, 1 ਮਾਰਚ ( ਹਰਿੰਦਰਪਾਲ ਸਿੰਘ ਫ਼ ਵਰਿੰਦਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸ਼ਟ ਐਸੋਸ਼ੀਏਸ਼ਨ ਦੀ ਇੱਕ ਜਰੂਰੀ ਮੀਟਿੰਗ ਜਗਤਾਰ ਸਿੰਘ ਸਹਿਮੀ ਜਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਜੀ ਟੀ ਰੋਡ ਸਥਿਤ ਇੱਕ ਰੈਸਟੋਰੈਂਟ ਵਿੱਚ ਹੋਈ।ਭਾਰੀ ਮੀਂਹ ਦੇ ਬਾਵਜੂਦ ਮੀਟਿੰਗ ਵਿੱਚ ਵਿਸ਼ੇਸ਼ ਤੋਰ ਤੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਸ਼ਾਮਿਲ ਹੋਏ।ਮੀਟਿੰਗ ਵਿੱਚ ਸਾਰੇ ਪੱਤਰਕਾਰਾਂ ਵਲੋਂ ਆਪਣੀਆਂ ਆਪਣੀਆਂ ਮੁਸ਼ਕਿਲਾਂ ਤੋਂ ਪੰਜਾਬ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ ਅਤੇ ਇਸ ਸਬੰਧੀ ਵਿਚਾਰ ਵਟਾਂਦਰੇ ਸਾਂਝੇ ਕੀਤੇ ਗਏ।
ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਪੱਤਰਕਾਰਾਂ ਨੂੰ ਨਿਮਰਤਾ ਵਿੱਚ ਰਹਿ ਕੇ ਲੋਕ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ । ਇਸ ਲਈ ਅਗਰ ਮੀਡੀਆ ਦੀ ਆਜ਼ਾਦੀ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਜੋਰਦਾਰ ਵਿਰੋਧ ਵੀ ਕੀਤਾ ਜਾਵੇਗਾ। ਜੰਡਿਆਲਾ ਗੁਰੂ ਵਿੱਚ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਉਹਨਾਂ ਕਿਹਾ ਕਿ ਅਗਰ ਵਿਰੋਧੀ ਧਿਰ ਮਿਲ ਬੈਠ ਕੇ ਮਸਲਾ ਹੱਲ ਕਰ ਲੈਂਦੀ ਹੈ ਤਾਂ ਬਹੁਤ ਹੀ ਵਧੀਆ ਹੋਵੇਗਾ, ਨਹੀਂ ਤਾਂ ਫਿਰ ਜੁਲਮ ਦੇ ਖਿਲਾਫ ਐਸੋਸੀਏਸ਼ਨ ਆਪਣਾ ਰਾਹ ਅਖਤਿਆਰ ਕਰੇਗੀ।
ਜਗਤਾਰ ਸਿੰਘ ਸਹਿਮੀ ਨੇ ਦੱਸਿਆ ਕਿ ਜਲਦੀ ਹੀ ਜੰਡਿਆਲਾ ਗੁਰੂ ਵਿੱਚ ਯੂਨੀਅਨ ਦੀ ਇਕਾਈ ਸਥਾਪਿਤ ਕੀਤੀ ਜਾ ਰਹੀ ਹੈ, ਜਿਸ ਲਈ ਪੱਤਰਕਾਰਾਂ ਨੂੰ ਪਹਿਲਾਂ ਮੈਂਬਰਸ਼ਿਪ ਫਾਰਮ ਭਰਨਾ ਪਵੇਗਾ।ਵਰਿੰਦਰ ਸਿੰਘ ਮਲਹੋਤਰਾ ਵਲੋਂ ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ ਦਾ ਜੰਡਿਆਲਾ ਗੁਰੂ ਪਹੁੰਚਣ ‘ਤੇ ਹਾਰਦਿਕ ਸਵਾਗਤ ਕਰਦੇ ਹੋਏ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਜੰਡਿਆਲਾ ਗੁਰੂ ਦੇ ਪੱਤਰਕਾਰ ਯੂਨੀਅਨ ਦੇ ਮੋਢੇ ਨਾਲ ਮੋਢਾ ਜੋੜਕੇ ਚੱਲਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਨੀਲ ਦੇਵਗਨ ਜਿਲ੍ਹਾ ਦਿਹਾਤੀ ਮੀਤ ਪ੍ਰਧਾਨ, ਭੁਪਿੰਦਰ ਸਿੰਘ ਕੱਥੂਨੰਗਲ, ਗੁਰਨਾਮ ਸਿੰਘ ਬੁੱਟਰ, ਫੁਲਜੀਤ ਸਿੰਘ ਵਰਪਾਲ, ਅਨਿਲ ਕੁਮਾਰ, ਰਾਮਸ਼ਰਨਜੀਤ ਸਿੰਘ, ਗੋਪਾਲ ਸਿੰਘ, ਪ੍ਰਗਟ ਸਿੰਘ, ਵਰਿੰਦਰ ਸਿੰਘ ਮਲਹੋਤਰਾ, ਬਲਵਿੰਦਰ ਸਿੰਘ, ਨਰਿੰਦਰ ਸੂਰੀ, ਕੁਲਜੀਤ ਸਿੰਘ, ਵਰੁਣ ਸੋਨੀ, ਹਰਿੰਦਰਪਾਲ ਸਿੰਘ, ਸੁਖਚੈਨ ਸਿੰਘ, ਵਿਨੋਦ ਸੂਰੀ ਆਦਿ ਹਾਜ਼ਿਰ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply