Tuesday, July 21, 2026

ਬਟਾਲਾ ‘ਚ ਸ੍ਰੋਮਣੀ ਅਕਾਲੀ ਦਲ ਕੋਲ 20 ਕੌਂਸਲਰ

ਬਟਾਲਾ ਕਮੇਟੀ ਦਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਬਣੇਗਾ – ਲੋਧੀਨੰਗਲ

PPN0203201501

ਬਟਾਲਾ, 2 ਮਾਰਚ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਸ਼ਹਿਰ ਵਾਸੀਆਂ ਦੀਆਂ ਆਸਾਂ ‘ਤੇ ਪੂਰਾ ਉਤਰੇਗਾ ਅਤੇ ਨਗਰ ਕੌਂਸਲ ਦੇ ਗਠਨ ਤੋਂ ਬਾਅਦ ਸਮੁੱਚੇ ਬਟਾਲੇ ਸ਼ਹਿਰ ਦਾ ਇਕਸਾਰ ਵਿਕਾਸ ਕੀਤਾ ਜਾਵੇਗਾ। ਅੱਜ ਪਾਰਟੀ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 16 ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਬਟਾਲਾ ਵਿਧਾਨ ਸਭਾ ਹਲਕਾ ਦੇ ਮੁੱਖ ਸੇਵਾਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਬਟਾਲਾ ਵਾਸੀਆਂ ਦੇ ਸਹਿਯੋਗ ਸਦਕਾ ਬਟਾਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਕਮੇਟੀ ਬਣਨ ਜਾ ਰਹੀ ਹੈ ਜਿਸ ਲਈ ਉਹ ਸ਼ਹਿਰ ਵਾਸੀਆਂ ਦੇ ਧੰਨਵਾਦੀ ਹਨ। ਸ. ਲੋਧੀਨੰਗਲ ਨੇ ਕਿਹਾ ਕਿ ਵਾਰਡ ਨੰਬਰ 15 ਤੋਂ ਧਰਮਵੀਰ ਸੇਠ ਅਤੇ ਵਾਰਡ ਨੰਬਰ 25 ਤੋਂ ਪੰਕਜ ਭੱਟੀ ਦੇ ਪਾਰਟੀ ‘ਚ ਆਉਣ ਕਾਰਨ ਹੁਣ ਅਕਾਲੀ ਦਲ ਦੇ 16 ਕੌਂਸਲਰ ਹੋ ਗਏ ਜਦਕਿ 4 ਅਜ਼ਾਦ ਕੌਂਸਲਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇ ਦਿੱਤਾ ਹੈ, ਜਿਸਦੀ ਬਦੌਲਤ ਅਕਾਲੀ ਦਲ ਕੋਲ ਕਮੇਟੀ ਬਣਾਉਣ ਲਈ ਪੂਰਨ ਬਹੁਮਤ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾਂ ਦੀ ਕ੍ਰਿਪਾ ਅਤੇ ਸੰਗਤ ਦੇ ਸਹਿਯੋਗ ਨਾਲ ਬਟਾਲਾ ਦੀ ਕਮੇਟੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਹੋਵੇਗੀ।
ਸ. ਲੋਧੀਨੰਗਲ ਨੇ ਕਿਹਾ ਕਿ ਕੁਝ ਲੋਕ ਅਫਵਾਹਾਂ ਫੈਲਾਅ ਰਹੇ ਕਿ ਕਮੇਟੀ ਉਨ੍ਹਾਂ ਦੀ ਬਣੇਗੀ, ਜਦਕਿ ਹਕੀਕਤ ਤਾਂ ਇਹੀ ਹੈ ਕਿ ਕਮੇਟੀ ਬਣਾਉਣ ਲਈ ਜੋ ਅੰਕੜਾ ਜਾਂ ਸਮਰਥਨ ਚਾਹੀਦਾ ਹੈ ਉਹ ਸਿਰਫ ਅਕਾਲੀ ਦਲ ਕੋਲ ਹੈ, ਕਿਸੇ ਹੋਰ ਪਾਰਟੀ ਕੋਲ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਾਰੇ ਕੌਂਸਲਰ ਇੱਕਜੁਟ ਤੇ ਇੱਕਮੁੱਠ ਹਨ ਅਤੇ ਅਕਾਲੀ ਦਲ ਦਾ ਪ੍ਰਧਾਨ ਬਣਨਾ ਤੈਅ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਲੋਕਾਂ ਦੇ ਫੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਹਵਾ ‘ਚ ਤਲਵਾਰਾਂ ਮਾਰਨ ਦੀ ਬਜਾਏ ਇਹ ਗੱਲ ਕਬੂਲ ਕਰਨੀ ਚਾਹੀਦੀ ਹੈ ਕਿ ਸ਼ਹਿਰ ਦੇ ਲੋਕਾਂ ਨੇ ਵੱਡੀ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਸੰਦ ਕੀਤਾ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਕੋਲੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਅਤੇ ਬਟਾਲਾ ਵਾਸੀਆਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਿਆਂ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਸ੍ਰੀ ਸੁਭਾਸ਼ ਓਹਰੀ, ਕੰਵਰਸੰਦੀਪ ਸਿੰਘ ਤੋਂ ਇਲਾਵਾ ਵਾਰਡ ਨੰਬਰ 1 ਤੋਂ ਕੌਂਸਲਰ ਦਵਿੰਦਰ ਕੌਰ, ਵਾਰਡ ਨੰਬਰ 4 ਤੋਂ ਰੇਨੂ, ਵਾਰਡ ਨੰਬਰ 5 ਤੋਂ ਬਲਬੀਰ ਸਿੰਘ, ਵਾਰਡ ਨੰਬਰ 6 ਤੋਂ ਹੀਰਾ ਲਾਲ, ਵਾਰਡ ਨੰਬਰ 7 ਤੋਂ ਕਮਲਾ ਦੇਵੀ, ਵਾਰਡ ਨੰਬਰ 8 ਤੋਂ ਰਾਜਵੰਤ ਸਿੰਘ, ਵਾਰਡ ਨੰਬਰ 9 ਤੋਂ ਰਮਿੰਦਰਜੀਤ ਸਿੰਘ, ਵਾਰਡ ਨੰਬਰ 10 ਤੋਂ ਚਰਨਜੀਤ ਸਿੰਘ, ਵਾਰਡ ਨੰਬਰ 12 ਤੋਂ ਗੁਰਵਿੰਦਰ ਸਿੰਘ, ਵਾਰਡ ਨੰਬਰ 15 ਤੋਂ ਧਰਮਵੀਰ ਸੇਠ, ਵਾਰਡ ਨੰਬਰ 25 ਤੋਂ ਪੰਕਜ ਭੱਟੀ, ਵਾਰਡ ਨੰਬਰ 26 ਤੋਂ ਬਲਵਿੰਦਰ ਸਿੰਘ, ਵਾਰਡ ਨੰਬਰ ਨੰਬਰ 29 ਤੋਂ ਕੁਲਵੰਤ ਸਿੰਘ, ਵਾਰਡ ਨੰਬਰ 32 ਤੋਂ ਸਤਪਾਲ, ਵਾਰਡ ਨੰਬਰ 34 ਤੋਂ ਮਨਜੀਤ ਕੌਰ ਅਤੇ ਵਾਰਡ ਨੰਬਰ 35 ਤੋਂ ਭੁਪਿੰਦਰ ਸਿੰਘ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply