Wednesday, July 22, 2026

ਸ਼ਰਧਾਲੂਆਂ ਦੀ ਵਧੀ ਆਮਦ ਨੂੰ ਦੇਖਦਿਆਂ ਹੋਰ ਬਾਥਰੂਮਾਂ ਦਾ ਕੀਤਾ ਰਸਮੀ ਉਦਘਾਟਨ

PPN0203201519

ਅੰਮ੍ਰਿਤਸਰ 2 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ‘ਚ ਸੰਗਤਾਂ ਦੀ ਵੱਧਦੀ ਆਮਦ ਨੂੰ ਮੁੱਖ ਰੱਖਦਿਆਂ ਆਟਾ ਮੰਡੀ ਵਾਲੇ ਪਾਸੇ ਇਸ਼ਨਾਨ ਘਰ ਤੇ ਬਾਥਰੂਮਾਂ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਸੀ ਜੋ ਬਾਬਾ ਬਲਵਿੰਦਰ ਸਿੰਘ ਰਾਜਸਥਾਨੀ ਦੀ ਨਿਗਰਾਨੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਛੇ ਮਹੀਨਿਆਂ ਵਿੱਚ ਮੁਕੰਮਲ ਹੋਈ।ਇਨ੍ਹਾਂ 8 ਬਾਥਰੂਮਾਂ ਦਾ ਰਸਮੀ ਉਦਘਾਟਨ ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਾਂਝੇ ਤੌਰ ਤੇ ਕੀਤਾ।
ਇਸ ਮੌਕੇ ਸਕੱਤਰ ਰੂਪ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਸੀ।ਉਨ੍ਹਾਂ ਦੇ ਪੈਰੋਕਾਰ ਬਾਬਾ ਬਲਵਿੰਦਰ ਸਿੰਘ ਰਾਜਸਥਾਨੀ ਦੀ ਨਿਗਰਾਨੀ ਵਿੱਚ ਮੁਕੰਮਲ ਹੋਈ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਅੱਜ ਬਾਥਰੂਮ ਚਾਲੂ ਕਰ ਦਿੱਤੇ ਗਏ ਹਨ।ਇਸ ਮੌਕੇ ਬਾਬਾ ਮਹਿੰਦਰ ਸਿੰਘ, ਬਾਬਾ ਬਚਨ ਸਿੰਘ, ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਤਨਾਮ ਸਿੰਘ ਮਾਂਗਾਸਰਾਏ ਐਡੀਸ਼ਨਲ ਮੈਨੇਜਰ ਤੇ ਪਰਮਜੀਤ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply