
ਅੰਮ੍ਰਿਤਸਰ, 4 ਮਾਰਚ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿਖੇ ਬੌਟੇਨੀਕਲ, ਵਾਤਾਵਰਣ ਸੋਸਾਇਟੀ ਅਤੇ ਬੌਟਨੀ ਵਿਭਾਗ ਵੱਲੋਂ ਅੰਤਰ ਕਾਲਜ ਫੁੱਲਾਂ ਦੀ ਪ੍ਰਦਰਸ਼ਨੀ, ਮੁਕਾਬਲਾ ਅਤੇ ਫੁੱਲਾਂ ਵਾਲੇ ਬੂਟਿਆਂ ਦੀ ਸੁੰਦਰਤਾ ਦਾ ਪ੍ਰਭਾਵ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸਮਾਰੋਹ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਨਸਪਤੀ ਅਤੇ ਵਾਤਾਵਰਣ ਵਿਭਾਗ ਦੇ ਡਾ. ਸਰੋਜ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਅਰੋੜਾ ਨੇ ਵਿਦਿਆਰਥੀਆਂ ਨੂੰ ਫੁੱਲਾਂ ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜ਼ਾਂ ਅਤੇ ਉਨ੍ਹਾਂ ਦੀ ਮਨੁੱਖੀ ਭਲਾਈ ਲਈ ਯੋਗਦਾਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫੁੱਲਾਂ ਦੇ ਪੌਦਿਆਂ ਅਤੇ ਰੁੱਖਾਂ ਦੀ ਦਵਾਈਆਂ ਦੇ ਖੇਤਰ ਵਿੱਚ ਹੋ ਰਹੇ ਵਿੱਚ ਹੋ ਰਹੀਆਂ ਅੰਤਰ ਰਾਸ਼ਟਰੀ ਖੋਜ਼ਾਂ ਦੀ ਵੀ ਜਾਣਕਾਰੀ ਦਿੱਤੀ। ਫੁੱਲਾਂ ਦੀ ਪ੍ਰਦਰਸ਼ਨੀ ਵਿੱਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਮੌਕੇ ‘ਤੇ ਡਾ. ਸਰੋਜ ਅਰੋੜਾ ਅਤੇ ਹੋਰ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਜੀ ਆਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਹੀ ਗਿਆਨ ਹਾਸਲ ਕਰਨਾ ਕਾਫੀ ਨਹੀਂ ਹੈ, ਬਲਕਿ ਇਸ ਤਰ੍ਹਾਂ ਦੇ ਸੈਮੀਨਾਰ ਅਤੇ ਮੁਕਾਬਲੇ ਕਰਵਾਕੇ ਸਮੇਂ ‘ਤੇ ਜਾਣਕਾਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ। ਪ੍ਰੋਗਰਾਮ ਦੌਰਾਨ ਡਾ. ਮਹਿਲ ਸਿੰਘ ਨੇ ਡਾ. ਅਰੋੜਾ ਨਾਲ ਮਿਲਕੇ ਫਲਾਵਰ ਮੁਕਾਬਲੇ ਵਿੱਚ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਸਨਮਾਨਿਤ ਵੀ ਕੀਤਾ। ਇਸ ਮੌਕੇ ‘ਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰ: ਡਾ. ਹਰਭਜਨ ਸਿੰਘ, ਬੌਟਨੀ ਵਿਭਾਗ ਦੇ ਮੁੱਖੀ ਡਾ. ਪਰਮਜੀਤ ਕੌਰ, ਪ੍ਰੋ: ਕਿਰਨਦੀਪ ਕੌਰ ਹੁੰਦਲ, ਪ੍ਰੋ: ਪ੍ਰਵੀਨ ਕੁਮਾਰ ਅਹੂਜਾ, ਪ੍ਰੋ: ਕੁਲਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜ਼ੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media