Tuesday, April 7, 2026

ਅੰਮ੍ਰਿਤਸਰ ਵਿਖੇ ਹੀ ਸਥਾਪਿਤ ਹੋਵੇ ਏਮਜ਼ – ਗੁਮਟਾਲਾ

CS Gumtalaਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰ ਸਰਕਾਰ ਵੱਲੋਂ ਆਲ ਇੰਡੀਆ ਇਨਸਟਿਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਪੰਜਾਬ ਵਿਚ ਲਾਉਣ ਦਾ ਸੁਆਗਤ ਕਰਦੇ ਹੋਏ, ਇਸ ਨੂੰ ਅੰਮ੍ਰਿਤਸਰ ਵਿਖੇ ਲਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸਿਹਤ ਤੇ ਪ੍ਰੀਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨਡਾ ਅਤੇ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਲਿਖੇ ਪੱਤਰ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ   ਜੋ ਕਿ ਲੋਕ ਸਭਾ ਚੋਣਾਂ ਸਮੇਂ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਸਨ ਨੇ ਉਸ ਸਮੇਂ  2 ਅਪ੍ਰੈਲ 2014 ਨੂੰ ਕਿਹਾ ਸੀ ਕਿ ਅੰਮ੍ਰਿਤਸਰ ਲਈ ਸਿਹਤ ਸੇਵਾਵਾਂ ਲਈ ਬਹੁਤ ਕੁਝ ਕਰਨ ਦੀ ਲੋੜ ਹੈ ਤੇ ਉਨ੍ਹਾਂ ਵਾਅਦਾ ਕੀਤਾ ਸੀ ਕਿ ਹਰ ਸੂਬੇ ਵਿਚ ਏਮਜ਼ ਲਾਉਣ ਦੀ ਲੋੜ ਹੈ ਤੇ ਪੰਜਾਬ ਵਿਚ ਸਭ ਤੋਂ ਵਧੀਆ ਸਥਾਨ ਅੰਮ੍ਰਿਤਸਰ ਹੈ ਕਿਉਂਕਿ ਇਥੇ ਮੈਡੀਕਲ ਕਾਲਜ ਸਭ ਤੋਂ ਪੁਰਾਣਾ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਜਿਹੜੇ ਤਿੰਨ ਸਥਾਨਾਂ ਦੀ ਚੋਣ ਕਰਕੇ ਪਿਛਲੇ ਸਾਲ ਭੇਜੀ ਗਈ ਹੈ, ਉਸ ਵਿਚ ਕੇਵਲ ਕਪੂਰਥਲਾ ਦਾ ਹੀ ਨਾਂ ਹੈ। ਹੁਣ ਕੇਂਦਰੀ ਮੰਤਰੀ ਸ੍ਰੀ ਹਰਸਿਮਰਤ ਕੌਰ ਬਾਦਲ ਆਪਣੇ ਹਲਕੇ ਬਠਿੰਡੇ ਲਈ ਇਸ ਦੀ ਮੰਗ ਕਰ ਰਹੇ ਹਨ। ਮੰਚ ਆਗੂ ਨੇ ਪ੍ਰਧਾਨ ਮੰਤਰੀ  ਅਤੇ ਸਿਹਤ ਤੇ ਪ੍ਰੀਵਾਰ ਭਲਾਈ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਰੁਣ ਜੇਤਲੀ ਦੇ ਉਸ ਸਮੇਂ ਦੇ ਦਿੱਤੇ ਸੁਝਾਅ ਕਿ ਪੰਜਾਬ ਵਿਚ ਸਭ ਤੋਂ ਵਧੀਆ ਸਥਾਨ ਅੰਮ੍ਰਿਤਸਰ ਹੈ ਅਤੇ ਉਨ੍ਹਾਂ ਵਲੋਂ ਕੀਤੇ ਵਾਅਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਇਸ ਨੂੰ ਅੰਮ੍ਰਿਤਸਰ ਵਿਚ ਹੀ ਲਾਉਣਾ ਚਾਹੀਦਾ ਹੈ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply