Sunday, April 26, 2026

ਅਸਲ੍ਹਾ ਭੰਭਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

Ravi Bhagat DCਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਭਾਰ ਬਿਆਸ ਦੇ ਆਲੇ ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੋ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਭਾਰ ਬਿਆਸ ਦੇ ਆਲੇ ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਭਾਰ ਬਿਆਸ ਦੇ ਆਲੇ ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ 03-05-2015 ਲਾਗੂ ਰਹੇਗਾ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply