
ਫਾਜ਼ਿਲਕਾ, 5 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਇੰਜੀ. ਡੀ.ਪੀ.ਐਸ. ਖਰਬੰਦਾ (ਵਾਧੂ ਚਾਰਜ) ਵੱਲੋਂ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਤੋਂ ਇਲਾਵਾ ਚੱਲ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਾਉਣ ਤਾਂਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜ਼ਾ ਵਿਚ ਕਿਸੇ ਕਿਸਮ ਦੀ ਦੇਰੀ ਨਹੀ ਹੋਣੀ ਚਾਹੀਦੀ ਅਤੇ ਸਾਰੇ ਪ੍ਰਾਜੈਕਟ ਮਿੱਥੇ ਸਮਂੇ ਵਿਚ ਪੂਰੇ ਹੋਣੇ ਚਾਹੀਦੇ ਹਨ । ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖਟਕ, ਐਸ.ਡੀ.ਐਮ. ਅਬੋਹਰ ਸ. ਰਾਜਪਾਲ ਸਿੰਘ, ਐਸ.ਡੀ.ਐਮ. ਜਲਾਲਾਬਾਦ ਸ. ਗੁਰਜੀਤ ਸਿੰਘ, ਸ. ਕੁਲਪ੍ਰੀਤ ਸਿੰਘ ਜੀ.ਏ., ਜਿਲ੍ਹਾ ਮਾਲ ਅਫਸਰ ਸ. ਪਰਮਜੀਤ ਸਿੰਘ ਸਹੋਤਾ, ਡੀ.ਡੀ.ਪੀ.ਓ. ਸ. ਜਤਿੰਦਰ ਪਾਲ ਸਿੰਘ ਬਰਾੜ, ਤਹਿਸੀਲਦਾਰ ਚੋਣਾ ਸ. ਹਾਕਮ ਸਿੰਘ ਸੋਢੀ ਆਦਿ ਵੀ ਹਾਜਰ ਸਨ ।
Punjab Post Daily Online Newspaper & Print Media