Friday, August 14, 2026

ਔਰਤ ਦਿਵਸ ਮੌਕੇ ਗੁ: ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਆਯੋਜਿਤ

PPN0803201502
ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸਥਾਨਕ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ,ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ”ਸੋ ਕਿਉਂ ਮੰਦਾ ਆਖੀਐ ਜਿਤ ਜੰਮਹਿ ਰਾਜਾਨ” ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿਚ ਨਿਰੋਲ ਧਾਰਮਿਕ ਸ਼ਬਦ ਬਾਣੀ ਦੇ ਕੀਰਤਨ ਅਤੇ ਵਿਚਾਰਾਂ ਕੀਤੀਆਂ ਗਈਆਂ ,ਇਸ ਵਰਤਮਾਨ ਸਮੇ ਵਿੱਚ ਔਰਤਾਂ ਵਲੋਂ ਸਮਾਜ ਵਿਚ ਪਾਏ ਜਾ ਰਹੇ ਯੋਗਦਾਨ ਅਤੇ ਸਿੱਖ ਧਰਮ ਵਿਚ ਔਰਤਾਂ ਦੇ ਸਨਮਾਨ ਦਾ ਵੀ ਵਿਚਾਰ ਕੀਤਾ ਗਿਆ। ਇਸ ਦੀਵਾਨ ਵਿਚ ਬੀਬੀ ਅਮਨਦੀਪ ਕੌਰ (ਪਟਨਾ ਸਾਹਿਬ ਵਾਲੇ), ਬੀਬੀ ਪਰਮਜੀਤ  ਕੌਰ (ਮਾਤਾ ਕੌਲਾ ਜੀ ਭਲਾਈ ਟ੍ਰੱਸਟ ਵਾਲੇ) ਦੇ ਰਾਗੀ ਜੱਥਿਆਂ ਵਲੋਂ  ਵਿਸੇਸ਼ ਤੌਰ ‘ਤੇ ਪਹੁੰਚ ਕਿ ਇਲਾਕੇ ਦੀਆਂ ਸੰਗਤਾਂ ਨੂੰ ਧੁਰ ਕੀ ਬਾਣੀ ਦੇ ਸਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿਘ ਵਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕਰਕੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ ਗਈ।ਇਸ ਮੌਕੇ ਪ੍ਰਚਾਰਕਾਂ ਨੂੰ ਸੁਸਾਇਟੀ ਦੇ ਅਹੁੱਦੇਦਾਰਾਂ ਵਲੋਂ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ।ਦੀਵਾਨ ਦੀ ਸਮਾਪਤੀ ‘ਤੇ ਅਰਦਾਸ ਮੁੱਖ ਗ੍ਰੰਥੀ ਵੱਲੋਂ ਕੀਤੀ ਗਈ।ਗੁਰੂ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply