Tuesday, August 11, 2026

ਆਦਰਸ਼ ਗਰਾਮ ਯੋਜਨਾ ਤਹਿਤ ਪਿੰਡ ਧੋਲ ਕਲਾਂ ਲਈ ਤਿਆਰ ਹੋਵੇਗਾ ‘ਵਿਲੇਜ ਡਿਵੈਲਪਮੈਂਟ ਪਲਾਨ’

ਡੀ.ਸੀ ਦੀ 19 ਮਾਰਚ ਨੂੰ ਰੋਜ਼ਗਾਰ ਮੇਲੇ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

PPN0903201503

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) -ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਸਥਾਨਕ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ, ਜਿਸ ਵਿਚ ਆਦਰਸ਼ ਗ੍ਰਾਮ ਯੋਜਨਾ ਸਬੰਧੀ ਅਤੇ ਜ਼ਿਲ੍ਹੇ ਅੰਦਰ ਰੋਜ਼ਗਾਰ ਮੇਲਾ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਮੀਟਿੰਗ ਦੌਰਾਨ ਸਾਂਸਦ ਆਦਰਸ਼ ਗ੍ਰਾਮ ਯੋਜਨਾ ਤਹਿਤ ਚੋਣ ਕੀਤੇ ਗਏ ਪਿੰਡ ਧੋਲ ਕਲਾਂ, ਬਲਾਕ ਵੇਰਕਾ ਨੂੰ ਵਿਕਸਤ ਕਰਨ ਸਬੰਧੀ ਅਤੇ ਸਬ ਡਵੀਜ਼ਨ ਪੱਧਰ ਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾਣ ਵਾਲੇ ਰੋਜ਼ਗਾਰ ਮੇਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਂਸਦ ਆਦਰਸ਼ ਗ੍ਰਾਮ ਯੋਜਨਾ ਮਾਣਯੋਗ ਪ੍ਰਧਾਨ ਮੰਤਰੀ ਭਾਰਤ ਸਰਕਾਰ ਵਲੋਂ ਆਰੰਭ ਕੀਤੀ ਗਈ ਸਕੀਮ ਹੈ, ਜਿਸ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ, ਸਾਂਸਦ ਲੋਕ ਸਭਾ ਹਲਕਾ ਅੰਮ੍ਰਿਤਸਰ ਵਲੋਂ ਪਿੰਡ ਧੋਲ ਕਲਾਂ ਬਲਾਕ ਵੇਰਕਾ ਦੀ ਚੋਣ ਕੀਤੀ ਗਈ ਹੈ। ਇਸ ਦੇ ਮੱਦੇਨਜਰ ਵੱਖ-ਵੱਖ ਵਿਭਾਗਾਂ ਵਲੋਂ ਪਿੰਡ ਦੀ ਜਰੂਰਤਾਂ ਨੂੰ ਸਨਮੁਖ ਰਖਦੇ ਹੋਏ ਇਕ ਵਿਲੇਜ ਡਿਵੈਲਪਮੈਂਟ ਪਲਾਨ ਤਿਆਰ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕੀ ਉਹ ਪਿੰਡ ਵਿਚ ਜਾ ਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਸਨੀਕਾਂ ਨਾਲ ਗੱਲਬਾਤ ਕਰਕੇ ਉਨਾਂ ਦੀ ਜਰੂਰਤਾਂ ਨੂੰ ਮੁੱਖ ਰਖਦੇ ਹੋਏ ਇਸ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ। ਤਾਂ ਜੋ ਇਸ ਪਿੰਡ ਨੂੰ ਮਾਡਲ ਵਿਲੇਜ ਵਜੋਂ ਵਿਕਸਤ ਕਰਨ ਲਈ ਡਿਵੈਲਪਮੈਂਟ ਪਲਾਨ ਭਾਰਤ ਸਰਕਾਰ ਨੂੰ ਭੇਜਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਅਜਨਾਲਾ ਵਿਖੇ 19 ਮਾਰਚ 2015 ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਵਿਭਾਗਾਂ ਤਹਿਤ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਸੇਵਾਵਾਂ ਬਾਰੇ ਦੱਸਿਆ ਜਾਵੇਗਾ। ਮੇਲੇ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇੇ ਵਿਭਾਗ ਨਾਲ ਸਬੰਧਤ ਸਟਾਲ ਲਗਾਏ ਜਾਣਗੇ। ਜਿਸ ਵਿਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੇਲੇ ਵਿਚ ਵੱਧ ਤੋਂ ਵੱਧ ਤਾਦਾਦ ਵਿਚ ਸ਼ਾਮਿਲ ਹੋ ਕੇ ਇਨਾਂ ਵਿਭਾਗਾਂ ਦੇ ਸਟਾਲਾਂ ਤੇ ਜਾ ਕੇ ਆਪਣੀ ਸਮੱਸਿਆਵਾਂ ਬਾਰੇ ਦੱਸਿਆ ਜਾਵੇ ਅਤੇ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ/ ਸਕੀਮਾਂ ਬਾਰੇ ਵਧੇਰੀ ਜਾਣਕਾਰੀ ਦੇ ਪੈਮਫਲੈਟ, ਫਾਰਮ ਅਤੇ ਬਰਾੳਸ਼ਰ ਪ੍ਰਾਪਤ ਕੀਤੇ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਬਲਦੇਵ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਚਰਨਜੀਤ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ ਅੰਮ੍ਰਿਤਸਰ, ਸ੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ਸ੍ਰੀ ਗੁਲਸ਼ਨ ਕੁਮਾਰ ਸਮਾਲ ਸੇਵਿੰਗ ਅਫ਼ਸਰ ਸਮੇਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply