Friday, June 12, 2026

ਜਿਲ੍ਹਾ ਪੱਧਰੀ ਗਲੂਕੋਮਾ ਜਾਗਰੂਕਤਾ ਕੈਂਪ ਲਗਾਇਆ

PPN0903201510

ਹੁਸ਼ਿਆਰਪੁਰ, 9 ਮਾਰਚ (ਸਤਵਿੰਦਰ ਸਿੰਘ) – ਵਿਸ਼ਵ ਗਲੂਕੋਮਾ ਜਾਗਰੂਕਤਾ ਹਫਤੇ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਅੱਖਾਂ ਦੇ ਵਿਭਾਗ ਵਿਖੇ ਸਿਵਲ ਸਰਜਨ ਡਾ. ਸਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਆਮ ਲੋਕਾਂ ਦੀ ਜਾਗਰੂਕਤਾ ਲਈ ਜਿਲ੍ਹਾ ਪੱਧਰੀ ਗਲੂਕੋਮਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਹਾਜਿਰ ਇੱਕਠ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਅੰਦਰ 8 ਮਾਰਚ ਤੋਂ 14 ਮਾਰਚ ਤੱਕ ਗਲੋਕੋਮਾ ਜਿਸਨੂੰ ਆਮ ਭਾਸ਼ਾ ਵਿੱਚ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਤੋਂ ਬਚਾਅ ਅਤੇ ਇਸ ਦੇ ਇਲਾਜ ਪ੍ਰਤੀ ਆਮ ਲੋਕਾਂ ਨੂੰ ਜਾਣਕਾਰੀ ਦੇ ਕੇ ਜਾਗਰੂਕ ਕਰਨ ਦੇ ਉਦੇਸ਼ ਹਿੱਤ ਜ਼ਿਲ੍ਹੇ ਅਤੇ ਬਲਾਕ ਪੱਧਰ ਤੇ ਗਲੋਕੋਮਾ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਾਲਾ ਮੋਤੀਆ ਅਕਸਰ ਅੱਖਾਂ ਦਾ ਪ੍ਰੈਸ਼ਰ ਵਧਣ ਕਾਰਣ ਹੁੰਦਾ ਹੈ। ਇਸ ਨਾਲ ਅੱਖਾਂ ਦੇ ਪਰਦਿਆਂ ਤੇ ਅਸਰ ਪੈਂਦਾ ਹੈ। ਇਸ ਦੌਰਾਨ ਜੇਕਰ ਅੱਖਾਂ ਦੀ ਨਿਯਮਿਤ ਜਾਂਚ ਨਾਂ ਕਰਵਾਈ ਜਾਵੇ ਤਾਂ ਨਜ਼ਰ ਘੱਟ ਜਾਂਦੀ ਹੈ ਅਤੇ ਉਸ ਤੋਂ ਬਾਅਦ ਅੰਨਾਪਨ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਅਸਾਧਾਰਣ ਸਿਰ ਦਰਦ ਹੋਣਾ, ਰੋਸ਼ਨੀ ਦੇ ਆਲੇ-ਦੁਆਲੇ ਰੰਗਦਾਰ ਚੱਕਰ ਦਾ ਨਜ਼ਰ ਆਉਣਾ, ਅੱਖਾਂ ਵਿੱਚ ਦਰਦ ਅਤੇ ਲਾਲੀ ਜਾਂ ਅੱਖਾਂ ਦਾ ਵਗਣਾ ਆਦਿ ਲੱਛਣ ਪ੍ਰਗਟ ਹੋਣ ਤਾਂ ਤੁੰਰਤ ਅੱਖਾਂ ਦੇ ਮਾਹਿਰ ਡਾਕਟਰ ਕੋਲ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ। ਉਨਾਂ ਹਾਜ਼ਿਰ ਵਿਦਿਆਰਥੀਆਂ ਨੂੰ ਕਿਹਾ ਕਿ ਗਲੋਕੋਮਾ ਦੇ ਲੱਛਣਾਂ, ਇਸ ਤੋਂ ਬਚਾਅ ਅਤੇ ਇਲਾਜ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਸੁਚੇਤ ਕੀਤਾ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਰਜਨੀਸ਼ ਸੈਣੀ ਨੇ ਕਿਹਾ ਕਿ ਗਲੋਕੋਮਾ ਤੋਂ ਬਚਾਅ ਲਈ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਤੋਂ ਪੀੜਤ ਮਰੀਜਾਂ ਨੂੰ ਜਾਂ ਉਪਰੋਕਤ ਦੱਸੇ ਗਏ ਲੱਛਣਾਂ ਵਿੱਚੋਂ ਕੋਈ ਲੱਛਣ ਪਾਏ ਜਾਣ ਤੇ ਮਰੀਜ ਨੂੰ ਅੱਖਾਂ ਦੇ ਪਰਦਿਆਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਵੀ ਅੱਖਾਂ ਦੀ ਦੇਖ ਭਾਲ ਲਈ ਨਿਯਮਿਤ ਜਾਂਚ ਕਰਵਾਉਦੇ ਹਿੰਣਾ ਚਾਹੀਦਾ ਹੈ।

ਇਸ ਮੌਕੇ ਵਿਸ਼ੇਸ਼ ਕੈਂਪਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮਿਤੀ 9 ਮਾਰਚ ਤੋਂ 13 ਮਾਰਚ ਤੱਕ ਜਿਲ੍ਹਾ ਹਸਪਤਾਲ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ ਗਲੋਕੋਮਾ ਤੋਂ ਪ੍ਰਭਾਵਿਤ ਮਰੀਜਾਂ ਲਈ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਜਾਣਗੇ। ਇਸ ਮੌਕੇ ਡਾ.ਸੈਣੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ।ਇਸ ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ.ਸਤਪਾਲ ਗੋਜਰਾ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਯੂਵਾ ਵਰਗ ਨੂੰ ਡਿਜ਼ੀਟਲ ਮਾਧਿਅਮਾਂ ਜਿਵੇਂ ਕੰਪਿਊਟਰ, ਲੈਪਟਾਪ ਅਤੇ ਮੋਬਾਈਲ ਆਦਿ ਦੀ ਲੋੜ ਤੋਂ ਵੱਧ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਅੱਖਾਂ ਅਤੇ ਨਜ਼ਰ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ।ਜਾਗਰੂਕਤਾ ਕੈਂਪ ਦੌਰਾਨ ਡਾ.ਬੀ.ਕੇ.ਡਿਮਾਣਾ ਅਤੇ ਡਾ.ਪ੍ਰੇਮ ਭਾਰਤੀ ਵੱਲੋਂ ਇਕੱਤਰ ਲੋਕਾਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਗਲੋਕੋਮਾ ਵਿਸ਼ੇ ਤੇ ਮਹੱਤਵਪੂਰਣ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਅੱਖਾਂ ਦੇ ਵਿਭਾਗ ਦੇ ਕਰਮਚਾਰੀ, ਜਿਲ੍ਹਾ ਕਮਰਸ਼ੀਅਲ ਆਰਟਿਸਟ ਸ਼੍ਰੀ ਸੁਨੀਲ ਪ੍ਰਇਏ ਅਤੇ ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਕੁਮਾਰੀ ਰੀਨਾ ਸੰਧੂੰ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਅਤੇ ਆਮ ਲੋਕ ਹਾਜ਼ਿਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply