ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸੀ੍ ਅਕਾਲ ਤਖਤ ਸਾਹਿਬ ਵਿਖੇ ਨਾਨਕਸ਼ਾਹੀ ਕੈਲੰਡਰ ਸਬੰਧੀ ਐਲਾਨੀ ਕਮੇਟੀ ਦੇ ਸੰਦਰਭ ਵਿਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸੰਗਠਨ ਵਿਚ ਸ਼ਾਮਲ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ, ਸਿੱਖ ਮਿਸ਼ਨਰੀ ਕਾਲਜ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਇੰਸਟੀਚਿਊਟ ਆਫ ਸਿੱਖ ਸਟੱਡੀਜ਼, ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਕੇਸ ਸੰਭਾਲ ਪ੍ਰਚਾਰ ਸੰਸਥਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਯੂ.ਕੇ, ਗਲੋਬਲ ਸਿੱਖ ਕੌਂਸਲ ਯੂ.ਐਸ.ਏ., ਅਮਰੀਕਨ ਸਿੱਖ ਕੌਂਸਲ, ਅਖੰਡ ਕੀਰਤਨੀ ਜੱਥਾ, ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ, ਤਰਾਈ ਸਿੱਖ ਮਹਾਂ ਸਭਾ ਉਤਰਾਖੰਡ, ਕਲਗੀਧਰ ਸੇਵਕ ਜੱਥਾ, ਸੀ੍ਰ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ, ਗੁਰਮਤਿ ਪ੍ਰਚਾਰ ਟਰੱਸਟ ਹਿਮਾਚਲ, ਅਕਾਲੀ ਕੌਰ ਸਿੰਘ ਮੈਮੋਰੀਅਲ ਟਰੱਸਟ, ਸ਼ਬਦ ਗੁਰੂ ਵਿਚਾਰ ਮੰਚ, ਵਿਰਸਾ ਫਾਊਂਡੇਸ਼ਨ, ਗੁਰਸਿੱਖ ਫੈਮਿਲੀ ਕਲੱਬ, ਸ਼ੁੱਭ ਕਰਮਨ ਸੁਸਾਇਟੀ ਅਤੇ ਹੋਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਵਿਚ ਫੈਸਲਾ ਲੈ ਕੈ ਸੰਗਠਨ ਆਪਣਾ ਪ੍ਰਤੀਕਰਮ ਜ਼ਾਹਰ ਕਰੇਗਾ। ਗੁਰੂ ਗ੍ਰੰਥ ਅਤੇ ਗੁਰੂ ਪੰਥ ਦੇ ਨਿਰਮਲ ਸਿਧਾਂਤ ਅਤੇ ਨਿਆਰੇਪਨ ਦੀ ਪਹਿਰੇਦਾਰੀ ਲਈ ਸੰਗਠਨ ਤੱਤਪਰ ਹੈ ਅਤੇ ਹਮੇਸ਼ਾਂ ਤੱਤਪਰ ਰਹੇਗਾ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media