Tuesday, March 24, 2026

ਪੁਰਹੀਰਾਂ ਵਿਖੇ ਮਹਿਲਾ ਦਿਵਸ ‘ਤੇ ਵਿਸ਼ੇਸ਼ ਸਿਹਤ ਕੈਂਪ ਦਾ ਆਯੋਜਨ

PPN1003201510ਹੁਸ਼ਿਆਰਪੁਰ, 10 ਮਾਰਚ (ਸਤਵਿੰਦਰ ਸਿੰਘ) – ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਡਿਸਪੈਂਸਰੀ ਪੁਰਹੀਰਾਂ ਵਿਖੇ ਮੈਡੀਕਲ ਅਫਸਰ ਡਾ. ਸ਼ਾਲਿਨੀ ਅਤੇ ਡਾ.ਰੇਨੂੰ ਭਾਟੀਆ ਦੀ ਅਗਵਾਈ ਅਧੀਨ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਅਧੀਨ ਚਲਾਈ ਜਾ ਰਹੀ ਤਿੰਨ ਰੋਜ਼ਾ ਮੁਹਿੰਮ ਦੌਰਾਨ ਮਹਿਲਾਵਾਂ ਲਈ ਲਗਾਏ ਜਾ ਰਹੇ ਵਿਸ਼ੇਸ਼ ਸਿਹਤ ਕੈਂਪਾਂ ਦੀ ਲੜੀ ਤਹਿਤ ਆਯੋਜਿਤ ਕੀਤੇ ਇਸ ਸਿਹਤ ਕੈਂਪ ਵਿੱਚ ਗਰਭਵਤੀ ਮਾਵਾਂ ਦੇ ਹੀਮੋਗਲੋਬੀਨ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਪਿਸ਼ਾਬ ਦੀ ਜਾਂਚ ਕੀਤੀ ਗਈ।ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਨਿਜੀ ਹਸਪਤਾਲਾਂ ਤੋਂ ਇਸਤਰੀ ਰੋਗਾਂ ਦੇ ਮਾਹਿਰ ਡਾਕਟਰ ਰੀਤੂ ਨਾਰਦ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਅਸ਼ਵਨੀ ਜੁਨੇਜਾ ਵੱਲੋਂ ਵੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ। ਕੈਂਪ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਵਿਸ਼ੇਸ਼ ਤੌਰ ਤੇ ਆਏ ਹੋਏ ਮਾਹਿਰ ਡਾਕਟਰਾਂ ਵੱਲੋਂ ਮਹਿਲਾਵਾਂ ਨੂੰ ਗਰਭ ਦੌਰਾਨ ਪੌਸ਼ਟਿਕ ਅਤੇ ਸਤੁੰਲਿਤ ਖੁਰਾਕ ਦਾ ਸੇਵਨ ਕਰਨ, ਗਰਭ ਦੌਰਾਨ ਲੋੜੀਂਦੇ ਸਾਰੇ ਟੈਸਟ ਕਰਵਾਉਣ ਅਤੇ ਸਮੇ-ਸਮੇਂ ਤੇ ਸਰੀਰਕ ਜਾਂਚ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ। ਗਰਭਵਤੀ ਮਹਿਲਾਵਾਂ ਨੂੰ ਗਰਭ ਦੌਰਾਨ ਖਤਰੇ ਦੇ ਲੱਛਣਾਂ ਪ੍ਰਤੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਰਭਾਵਸਥਾ ਦੌਰਾਨ ਕਿਸੇ ਕਿਸਮ ਦੀ ਸਰੀਰਕ ਪਰੇਸ਼ਾਨੀ ਹੋਣ ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਮਹਿਲਾਵਾਂ ਨੂੰ ਸੰਸਥਾਗਤ ਜਣੇਪੇ ਲਈ ਪ੍ਰੇਰਿਤ ਵੀ ਕੀਤਾ ਗਿਆ।
ਕੈਂਪ ਦੌਰਾਨ ਬੱਚਿਆਂ ਦੇ ਮਾਹਿਰ ਡਾ.ਜੁਨੇਜਾ ਨੇ ਨਵਜੰਮੇ ਬੱਚਿਆਂ ਦੀ ਦੇਖਭਾਲ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਬਾਅਦ ਤੁਰੰਤ ਮਾਂ ਦਾ ਦੁੱਧ ਅਤੇ ਛੇ ਮਹੀਨੇ ਤੋਂ ਬਾਅਦ ਪੂਰਕ ਆਹਾਰ ਦੇਣਾ ਚਾਹੀਦਾ ਹੈ ਅਤੇ ਇਸਦੇ ਨਾਲ ਹੀ ਬੱਚਿਆਂ ਦਾ ਸਮੂਚਾ ਟੀਕਾਕਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਨਲੇਵਾ ਬੀਮਾਰੀਆਂ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।ਕੈਂਪ ਉਪਰੰਤ ਹਾਜਿਰ ਭਾਗੀਦਾਰਾਂ ਦੀ ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਵਿਤਰਤ ਕੀਤੀਆਂ ਗਈਆਂ।ਇਸ ਮੌਕੇ ਜਿਲ੍ਹਾ ਕਮਰਸ਼ੀਅਲ ਆਰਟਿਸਟ ਸ਼੍ਰੀ ਸੁਨੀਲ ਪ੍ਰਇਏ, ਜਿਲ੍ਹਾ ਬੀ.ਸੀ.ਸੀ. ਫੈਲੀਸੀਟੇਟਰ ਕੁਮਾਰੀ ਰੀਨਾ ਸੰਧੂ, ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਕਾਉਾਂਸਲਰ ਰਬਜੀਤ ਸਿੰਘ, ਐਲ.ਟੀ. ਕਮਲਜੀਤ ਸੈਣੀ ਅਤੇ ਸਿਵਲ ਡਿਸਪੈਂਸਰੀ ਦੇ ਮਲਟੀ ਪਰਪਜ਼ ਹੈਲਥ ਵਰਕਰ ਫੀਮੇਲ ਸ਼੍ਰੀਮਤੀ ਹਰਪ੍ਰੀਤ ਕੌਰ, ਫਾਰਮਾਸਿਸਟ ਰਣਬੀਰ ਕੌਰ, ਅਮ੍ਰਿਤਜੀਤ ਅਤੇ ਗੁਰਿੰਦਰ ਕੌਰ ਆਦਿ ਹਾਜ਼ਿਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply