ਪੱਟੀ, 10 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਢਿੱਲੋਂ )-ਐਡਵੋਕੇਟ ਗੁਰਮੀਤ ਸਿੰਘ ਨੂੰ ਆਮ ਆਦਮੀ ਪਾਰਟੀ ਵੱਲੋਂ ਮਿਸ਼ਨ ਵਿਸਥਾਰ ਤਹਿਤ ਪੱਟੀ ਸ਼ਹਿਰ ਦਾ ਇੰਚਾਰਜ ਬਣਾਇਆ। ਇਸ ਸੰਬਧੀ ਜਾਣਕਾਰੀ ਦਿੰਦਿਆਂ ਰਿਟਾਇਰਡ ਸਰਕਾਰੀ ਵਕੀਲ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਤਰਨ ਤਾਰਨ ਦੇ ਇੰਚਾਰਜ਼ ਮਨਜਿੰਦਰ ਸਿੰਘ ਵਲੋਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦਾ ਮੁੱਖ ਮਕਸਦ ਸਮਾਜ ਵਿਚ ਫੈਲੀਆਂ ਕੁਰੀਤੀਆਂ ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸੰਘਰਸ਼ ਕਰਨਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਥੋਂ ਦੇ ਸਿਸਟਮ ਨੂੰ ਸੁਧਾਰਨ ਲਈ ਸਮੂਹ ਕਰਮਚਾਰੀ ਵਧੇਰੇ ਸਹਿਯੋਗ ਦੇ ਸਕਦੇ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਐਡਵੋਕੇਟ ਗੁਰਮੀਤ ਦੀ ਇਸ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਹੈ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media