Tuesday, June 23, 2026

ਵਧੀਕ ਡਿਪਟੀ ਕਮਿਸ਼ਨਰ ਵੱਲੋ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਵਿਉ ਮੀਟਿੰਗ

ਰਜਿਸਟਰੀ ਫੀਸ ਵਿਚ ਵਾਧੇ ਅਤੇ ਬਕਾਇਆ ਕੇਸਾਂ ਦੇ ਤੁਰੰਤ ਨਿਪਟਾਰੇ ਕੀਤੇ ਜਾਣ- ਮਾਨ

PPN1103201505ਫਾਜ਼ਿਲਕਾ, 11 ਮਾਰਚ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ ਵੱਲੋ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮਿੱਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵਿਭਾਗਾਂ ਦੇ ਕੰਮਾਂ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੰਧ ਸੇਵਾਵਾਂ ਦਾ ਰੀਵਿਊ ਕੀਤਾ ਗਿਆ ।ਇਸ ਤੋਂ ਇਲਾਵਾ ਮੀਟਿੰਗ ਵਿਚ ਬਕਾਇਆ ਕੇਸਾਂ ਅਤੇ ਸੜਕ ਸੁਰੱਖਿਆ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ।
ਸ.ਮਾਨ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਜਿਸਟਰੀ ਫੀਸ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਮਿਥੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲੋਕਾ ਨੂੰ ਜ਼ਮੀਨ ਦੇ ਸਾਂਝੇ ਖਾਤਿਆਂ ਦੀਆਂ ਰਜ਼ਾਮੰਦਗੀ ਤਕਸੀਮਾ ਲਈ ਵੱਧ ਤੋਂ ਵੱਧ ਪ੍ਰੇਰਿਆ ਜਾਵੇ ਅਤੇ ਤਕਸੀਮ ਦੇ ਪੈਡਿੰਗ ਪਏ ਕੇਸ ਵੀ ਜਲਦੀ ਨਿਪਟਾਏ ਜਾਣ ਅਤੇ ਸਟਂੈਪ ਡਿਊਟੀ ਵਿਚ ਵਾਧਾ ਕੀਤਾ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੰਧ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਨਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।ਇਸ ਮੌਕੇ ਉਨ੍ਹਾਂ ਨੇ ਮਾਲ ਵਿਭਾਗ ਦੇ ਕੰਮਾਂ, ਬੈਂਕਾਂ ਦੇ ਕਰਜ਼ਿਆਂ ਦੀਆਂ ਰਿਕਵਰੀਆਂ, ਆਬਿਆਨਾ, ਚੌਕੀਦਾਰਾ, ਖਾਨਗੀ ਤਕਸੀਮਾਂ, ਗਿਰਦਾਵਰੀ ਦੇ ਬਕਾਇਆ ਕੇਸਾਂ, ਇੰਤਕਾਲ ਆਦਿ ਦੀ ਸਮੀਖਿਆ ਵੀ ਕੀਤੀ।ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 14 ਮਾਰਚ 2015 ਨੂੰ ਰੈਵੀਨਿਵੂ, ਮਨਰੇਗਾ ਅਤੇ ਲੈਂਡ ਐਕੂਜੀਸ਼ਨ ਦੇ ਸਬੰਧ ਵਿਚ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ । ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਨੁਸ਼ਾਸ਼ਨਹੀਣਤਾਂ ਬਰਦਾਸ਼ਤ ਨਹੀ ਕੀਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਫਰਦ ਕੇਂਦਰਾਂ, ਸੁਵਿਧਾ ਕੇਂਦਰਾਂ, ਸੇਵਾ ਦਾ ਅਧਿਕਾਰ ਕਨੂੰਨ, ਅਧਾਰ ਕਾਰਡਾਂ ਦੀ ਪ੍ਰਗਤੀ ਆਦਿ ਦੀ ਵੀ ਸਮੀਖਿਆ ਕੀਤੀ ।
ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਾਸ਼ਟਰੀ, ਰਾਜਮਾਰਗਾਂ ਅਤੇ ਸ਼ਹਿਰਾਂ ਦੇ ਬਜਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ ਜਾਣ ਅਤੇ ਰੇਹੜੀਆਂ ਅਤੇ ਵਾਹਣਾਂ ਦੀ ਪਾਰਕਿੰਗ ਲਈ ਵਿਸ਼ੇਸ਼ ਥਾਂਵਾ ਨਿਸ਼ਚਿਤ ਕੀਤੀਆਂ ਜਾਣ।ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਜਿਲ੍ਹੇ ਅੰਦਰ ਸਿੱਖਿਆ ਸੰਸਥਾਵਾਂ, ਆਮ ਲੋਕਾਂ, ਟਰੱਕ ਅਤੇ ਟੈਂਪੂ ਯੂਨੀਅਨਾਂ ਵਿਚ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸੜਕ ਦੁਰਘਟਨਾਂਵਾ ਨੂੰ ਰੋਕਿਆ ਜਾ ਸਕੇ।ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਤੇ ਹੋਰ ਸਿੱਖਿਆ ਸੰਸਥਾਂਵਾਂ ਦੀਆਂ ਬੱਸਾਂ, ਵੈਨਾਂ ਆਦਿ ਦੇ ਫਿਟਨੈਸ ਸਰਟੀਫਿਕੇਟ ਲਏ ਜਾਣ ਅਤੇ ਡਾਟਾਬੇਸ ਰਿਕਾਰਡ ਤਿਆਰ ਕੀਤਾ ਜਾਵੇ ਤਾਂ ਜੋ ਅਣਸੁਖਾਵੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ ।
ਇਸ ਮੀਟਿੰਗ ਵਿਚ ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ. ਫਾਜਿਲਕਾ, ਸ. ਗੁਰਜੀਤ ਸਿੰਘ ਐਸ.ਡੀ.ਐਮ ਜਲਾਲਾਬਾਦ, ਸ੍ਰੀ ਰਾਜਪਾਲ ਐਸ.ਡੀ.ਐਮ ਅਬੋਹਰ, ਸ. ਪਰਮਜੀਤ ਸਿੰਘ ਸਹੋਤਾ ਜਿਲ੍ਹਾ ਮਾਲ ਅਫਸਰ, ਸ.ਜਸਵੰਤ ਸਿੰਘ ਢਿੱਲੋਂ ਡੀ.ਟੀ.ਓ, ਸ਼੍ਰੀ ਵੀਰ ਚੰਦ ਡੀ.ਐਸ.ਪੀ., ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply