ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੋਕਰੀ, 10 ਲੱਖ ਦੀ ਮਾਲੀ ਮਦਦ ਤੇ ਇਲਾਜ ਦੇ ਪੂਰੇ ਖਰਚੇ ਦੇਣ ਦਾ ਐਲਾਣ
ਫਾਜ਼ਿਲਕਾ, 11 ਮਾਰਚ (ਵਨੀਤ ਅਰੋੜਾ) – ਪੰਜਾਬ ਦੇ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਗੁੰਡਿਆਂ ਦੀ ਗੋਲੀ ਦਾ ਸ਼ਿਕਾਰ ਹੋਏ ਅਧਿਆਪਕ ਸੰਦੀਪ ਨਾਰੰਗ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਸ਼੍ਰੀ ਜਿਆਣੀ ਨੇ ਕਿਹਾ ਕਿ ਫਾਜ਼ਿਲਕਾ ਦੇ ਇਸ ਮਹਾਨ ਸਪੂਤ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਨਹੀ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸ ਕੁਰਬਾਨੀ ਤੇ ਫਾਜ਼ਿਲਕਾ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਹਰ ਬਸ਼ਿੰਦੇ ਨੂੰ ਮਾਣ ਹੋਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਸਵਰਗੀ ਸੰਦੀਪ ਨਾਰੰਗ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣ ਲਈ ਫਾਜ਼ਿਲਕਾ ਵਿਚ ਉਨ੍ਹਾਂ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ।ਇਹ ਹੀ ਨਹੀਂ ਅਧਿਆਪਕ ਦੇ ਇਲਾਜ ਤੇ ਆਇਆ ਪੂਰਾ ਖਰਚ ਵੀ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਤੋਂ ਇਲਾਵਾ ਸੰਦੀਪ ਨਾਰੰਗ ਦੇ ਪਰਿਵਾਰ ਦੀ ਭਲਾਈ ਲਈ ਵੀ ਉਸਦੇ ਮਾਪਿਆਂ ਨੂੰ ਜਲਦ ਹੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਸਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸੰਦੀਪ ਨਾਰੰਗ ਦੀ ਪਤਨੀ ਨੂੰ ਵੀ ਸਰਕਾਰੀ ਨੌਕਰੀ ਦਿਵਾਈ ਜਾਵੇਗੀ।
Punjab Post Daily Online Newspaper & Print Media