Friday, March 6, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2015’ ਸ਼ੁਰੂ

PPN1203201512ਅੰਮ੍ਰਿਤਸਰ, 12 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2015’ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਏ। ਜਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਡਾ. ਬਰਨ੍ਹਾਡ ਬਲੂਮਿਸ਼, ਪ੍ਰੋਫੈਸਰ ਤੇ ਚੇਅਰ ਆਫ ਮੈਕਰੋਮੋਲੀਕੁਲਰ ਕੈਮਿਸਟਰੀ, ਆਰ.ਡਬਲਯੂ.ਟੀ.ਐਚ. ਆਖਨ ਯੂਨੀਵਰਸਿਟੀ, ਆਖਨ, ਜਰਮਨੀ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਡੀਨ ਵਿਦਿਆਰਥੀ ਭਲਾਈ, ਡਾ. ਅਮਰਜੀਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਵੀ ਇਸ ਮੌਕੇ ‘ਤੇ ਹਾਜ਼ਰ ਸਨ।  ਪ੍ਰੋ. ਬਰਾੜ ਨੇ ਮਹਿਮਾਨਾਂ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜੀ-ਆਇਆਂ ਕਹਿੰਦਿਆਂ ਜਸ਼ਨ ਸ਼ੁਰੂ ਹੋਣ ‘ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਅੰਤਰ-ਵਿਭਾਗੀ ਮੁਕਾਬਲਿਆਂ ਵਿਚ ਭਾਗ ਲੈਣ ਲਈ ਵਿਦਿਆਰਥੀ ਮਹੀਨਿਆਂ ਬੱਧੀ ਮਿਹਨਤ ਕਰਨ ਤੋਂ ਬਾਅਦ ਇਸ ਸਟੇਜ ਤੇ ਆਪਣੇ ਕਲਾ ਦਾ ਪ੍ਰਗਟਾਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਹੋਣ ਵਾਲੇ ਮੁਕਾਬਲਿਆਂ ਦੀ ਜੱਜਮੈਂਟ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ।  ਜਸ਼ਨ ਦੇ 4-ਦਿਨਾ ਸਭਿਆਚਾਰਕ ਮੁਕਾਬਲਿਆਂ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ-ਕਲਾਕਾਰ 24 ਵੱਖ-ਵੱਖ ਸਭਿਆਚਾਰਕ ਮੁਕਾਬਲਿਆਂ ਵਿਚ ਭਾਗ ਲੈ ਰਹੇ ਹਨ। ਇਸ ਮੌਕੇ ਡਾ. ਸਿੱਧੂ ਨੇ ਪ੍ਰੋ. ਬਰਾੜ ਨੂੰ ਮੀਮੇੈਂਟੋ ਦੇ ਕੇ ਸਨਮਾਨਿਤ ਕੀਤਾ।

ਅੱਜ ਹੋਏ ਮੁਕਾਬਲਿਆਂ ਵਿਚ ਸ਼ਬਦ/ਭਜਨ, ਗੀਤ/ਗਜ਼ਲ, ਵੈਸਟਰਨ ਵੋਕਲ, ਲੋਕ ਗੀਤ, ਕੋਲਾਜ਼, ਕਾਰਟੂਨਿੰਗ, ਰੰਗੋਲ, ਪੋਸਟਰ ਮੇਕਿੰਗ ਅਤੇ ਆਨ ਦ ਸਪੌਟ ਫੋਟੋਗ੍ਰਾਫੀ ਸ਼ਾਮਿਲ ਸਨ।ਕੱਲ੍ਹ 13 ਮਾਰਚ ਨੂੰ ਹਿਸਟ੍ਰੌਨਿਕਸ, ਨੌਟੰਕੀ, ਮਾਈਮ, ਮਿਮਕਰੀ, ਸਕਿੱਟ, ਡੀਬੇਟ, ਐਗਜ਼ਟੈਂਪੋਰ ਅਤੇ ਕੁਇਜ਼ ਦੇ ਮੁਕਾਬਲੇ ਕਰਵਾਏ ਜਾਣਗੇ। ਤੀਜੇ ਦਿਨ 14 ਮਾਰਚ ਨੂੰ ਭੰਗੜਾ, ਕਰੀਏਟਿਵ ਡਾਂਸ ਅਤੇ ਵੈਸਟਰਨ ਡਾਂਸ ਦੇ ਮਕਾਬਲੇ ਹੋਣਗੇ। ਇਸੇ ਤਰ੍ਹਾਂ ਆਖਰਲੇ ਦਿਨ 15 ਮਾਰਚ ਨੂੰ ਡਾਂਸ ਟੂ ਟਿਊਨ ਤੇ ਗਿੱਧੇ ਦੇ ਮੁਕਾਬਲੇ ਹੋਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply