Friday, March 6, 2026

ਕੌਮੀ ਲੋਕ ਅਦਾਲਤ ਵਿੱਚ 1000 ਤੋਂ ਵੱਧ ਕੇਸਾਂ ਦਾ ਕੀਤਾ ਗਿਆ ਨਿਪਟਾਰਾ

PPN1403201508ਫਾਜਿਲਕਾ, 14 ਮਾਰਚ (ਵਨੀਤ ਅਰੋੜਾ) – ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤੇ ਕੌਮੀ ਲੋਕ ਅਦਾਲਤ ਦੇ ਆਯੋਜਨ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰੈਵੇਨੀਯੂ (ਮਾਲ), ਮਨਰੇਗਾ ਅਤੇ ਲੈਂਡ ਐਕਿਊਜ਼ੀਸ਼ਨ ਹੇਠ ਆਉਂਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੌਰਾਨ ਫ਼ਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਅਤੇ ਬਲਾਕ ਖੂਈਆਂ ਸਰਵਰ, ਅਰਨੀਵਾਲਾ ਅਤੇ ਸੀਤੋਗੁੰਨੋ ਵਿਖੇ ਲੋਕ ਅਦਾਲਤਾਂ ਲਗਾਈਆਂ ਗਈਆਂ। ਇੰਨ੍ਹਾਂ ਲੋਕ ਅਦਾਲਤਾਂ ਦਾ ਸੰਚਾਲਨ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਜੇ.ਪੀ.ਐਸ. ਖੁਰਮੀ, ਮਾਨਯੋਗ ਏ.ਡੀ.ਸੀ. ਸ੍ਰੀ ਚਰਨਦੇਵ ਸਿੰਘ ਮਾਨ, ਸਮੂਹ ਐਸ.ਡੀ.ਐਮ. ਸਾਹਿਬਾਨ, ਤਹਿਸੀਲਦਾਰ ਸਾਹਿਬਾਨ, ਨਾਇਬ ਤਹਿਸੀਲਦਾਰ ਸਾਹਿਬਾਨ, ਡੀ.ਆਰ.ਓ. ਸਾਹਿਬ, ਡੀ.ਡੀ.ਪੀ.ਓ. ਸਾਹਿਬ ਜੀਆਂ ਵੱਲੋਂ ਕੀਤਾ ਗਿਆ ਅਤੇ 17 ਬੈਂਚ ਬਣਾਏ ਗਏ। ਇੰਨ੍ਹਾਂ ਲੋਕ ਅਦਾਲਤਾਂ ਵਿੱਚ 1000 ਤੋਂ ਵੱਧ  ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਮੌਕੇ ਫ਼ਾਜ਼ਿਲਕਾ ਦੇ ਮਾਨਯੋਗ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਜੇ.ਪੀ.ਐਸ. ਖੁਰਮੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਅਦਾਲਤਾਂ ਦੇ ਲਈ ਕੀਤੇ ਗਏ ਪ੍ਰਬੰਧਾਂ ਤੇ ਸੰਤੁਸ਼ਟੀ ਜਤਾਈ ਅਤੇ ਕਿਹਾ ਕਿ ਲੋਕ ਅਦਾਲਤਾਂ ਦੇ ਆਯੋਜਨ ਦਾ ਉੱਦੇਸ਼ ਲੋਕਾਂ ਨੂੰ ਸਸਤਾ ਅਤੇ ਸੁਲਭਤਾ ਨਾਲ ਨਿਆਂ ਉਪਲਬਧ ਕਰਾਉਣਾ ਹੈ।
ਸ੍ਰੀ ਵਿਕਰਾਂਤ ਗਰਗ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਨੇ ਦੱਸਿਆ ਕਿ ਅਗਲੇ ਮਹੀਨੇ 11 ਅਪ੍ਰੈਲ 2015 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਲੇਬਰ ਅਤੇ ਪਰਿਵਾਰਕ ਮਾਮਲਿਆਂ ਨੂੰ ਨਿਪਟਾਇਆ ਜਾਵੇਗਾ।ਉੰਨ੍ਹਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ 11 ਅਪ੍ਰੈਲ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ। ਲੋਕ ਅਦਾਲਤਾਂ ਦੇ ਵਿੱਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ ਅਤੇ ਧਿਰਾਂ ਵਿੱਚ ਪਿਆਰ ਬਣਿਆ ਰਹਿੰਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply