Tuesday, November 24, 2026

ਬਾਦਲ ਸਰਕਾਰ ਗਰੀਬਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ

PPN1403201517
ਰਈਆ, 14 ਮਾਰਚ (ਬਲਵਿੰਦਰ ਸਿੰਘ ਸੰਧੂ)  ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਕਸਬਿਆਂ ਵਿੱਚ ਰਹਿੰਦੇ ਲੋਕਾਂ ਨੂੰ ਸ਼ਿਕਾਇਤ ਹੈ ਕਿ ਬਾਦਲ ਸਰਕਾਰ ਗਰੀਬਾਂ ਨਾਲ ਕੋਝਾ ਮਜਾਕ ਕਰ ਰਹੀ ਹੈ, ਕਿਉਂਕਿ ਉਹ ਆਪਣੇ ਵਾਅਦਿਆਂ ਤੋਂ ਮੁਕਰ ਗਈ ਹੈ ।
ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਸੰਤੋਖ ਸਿੰਘ, ਨੱਥਾ ਸਿੰਘ, ਬੱਬਲ ਸਿੰਘ, ਭੁਪਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਦੱਸਿਆ ਹੈ ਕਿ ਅਕਾਲੀ ਭਾਜਪਾ ਗਠਜੋੜ ਨੇ ਚੋਣਾਂ ਸਮੇਂ ਗਰੀਬ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਸਰਕਾਰ ਉਹਨਾਂ ਵਾਅਦਿਆਂ ‘ਤੇ ਪੂਰੀ ਨਹੀ ਉਤਰ ਰਹੀ।ਉਨਾਂ ਨੇ ਕਿਹਾ ਕਿ ਗਰੀਬਾਂ ਨੂੰ ਜੋ ਕਣਕ ਦਾਲ ਹਰ ਮਹੀਨੇ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਹ ਵਾਅਦਾ 6-6 ਮਹੀਨੇ ਬਾਅਦ ਵੀ ਪੂਰਾ ਕਰਨ ਨੂੰ ਤਿਆਰ ਨਹੀਂ ਹੈ ਅਤੇ ਜਿਹੜੀ ਕਣਕ ਤੇ ਦਾਲ ਗਰੀਬਾਂ ਨੂੰ ਵੰਡੀ ਵੀ ਜਾਂਦੀ ਹੈ, ਉਹ ਕਣਕ ਦਾਲ ਪਸ਼ੂਆਂ ਦੇ ਖਾਣ ਯੋਗ ਵੀ ਨਹੀ ਹੁੰਦੀ।ਉਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਗਰੀਬਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰੇ ਅਤੇ ਪਿੰਡਾਂ ਦੇ ਗਰੀਬ ਪਰਿਵਾਰਾਂ ਦਾ ਜੀਵਨ ਪੱਧਰ ਉਪਰ ਚੁਕਣ ਲਈ ਬਣੀਆਂ ਸਰਕਾਰੀ ਸਹੂਲਤਾਂ ਸਮੇਂ ਸਿਰ ਉਪਲੱਬਧ ਕਰਵਾਈਆਂ ਜਾਣ, ਤਾਂ ਕਿ ਉਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply