ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ ਸਪੋਰਟਸ ਅਤੇ ਕਲਚਰ ਕਲੱਬ ਰਾਮ ਨਗਰ ਵਿਖੇ ਵੱਖ-ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਬਲਾਕ ਪੱਧਰੀ ਸੰਸਦ ਦਾ ਆਯੋਜਨ ਕੀਤਾ ਗਿਆ। ਇਸ ਬਲਾਕ ਪੱਧਰੀ ਸੰਸਦ ਵਿੱਚ 43 ਯੂਥ ਕਲੱਬਾਂ ਦੇ 90 ਨੌਜਵਾਨਾਂ ਨੇ ਭਾਗ ਲਿਆ।ਇਸ ਸੰਸਦ ਵਿੱਚ ਕੈਬਨਿਟ ਮੰਤਰੀ ਸz. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋ ਹਿੱਸਾ ਲਿਆ ਰਣੀਕੇ ਨੇ ਨੌਜਵਾਨਾਂ ਦੀ ਇਸ ਸੰਸਦ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀਡ ਦੀ ਹੱਡੀ ਹੁੰਦੇ ਹਨ।
ਉਹਨਾਂ ਨੇ ਅੱਗੇ ਕਿਹਾ ਕਿ ਅੱਜ ਇਸ ਸੰਸਦ ਦੇ ਮੌਕੇ ਤੇ ਨੌਜਵਾਨਾਂ ਨੂੰ ਇਹ ਮਤਾ ਪਾਸ ਕਰਕੇ ਨਸ਼ਿਆ ਵਰਗੀਆਂ ਬੁਰਾਈਆਂ ਨੂੰ ਖਤਮ ਕਰਨਾ ਚਾਹੀਦਾ ਹੈ ਅਤੇ ਸਵੱਛ ਭਾਰਤ ਮਿਸ਼ਨ ਅਤੇ ਸਰਕਾਰ ਲੋਕ ਹਿੱਤ ਸਕੀਮਾਂ ਦਾ ਪ੍ਰਚਾਰ ਪ੍ਰਸਾਰ ਕਰਕੇ ਨੌਜਵਾਨ ਵਰਗ ਨੂੰ ਲਾਭ ਦਿਵਾਉਣਾ ਚਾਹੀਦਾ ਹੈ। ਇਸ ਪਾਰਲੀਮੈਂਟ ਨੂੰ ਸੰਬੋਧਨ ਕਰਦਿਆਂ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋ-ਆਰਡੀਨੇਟਰ ਅੰਮ੍ਰਿਤਸਰ ਨੇ ਕਿਹਾ ਅੱਜ ਹਰੇਕ ਕਲੱਬ ਨੂੰ ਇਹ ਮਤਾ ਪਾਸ ਕਰਨਾ ਚਾਹੀਦਾ ਹੈ ਕਿ ਹਰੇਕ ਕਲੱਬ ਆਪੋ-ਆਪਣੀ ਕਾਰਜ ਯੋਜਨਾ ਤਿਆਰ ਕਰਕੇ ਨਿਸ਼ਕਾਮ ਸੇਵਾ ਭਾਵਨਾ ਨਾਲ ਪਿੰਡਾਂ ਦੇ ਵਿਕਾਸ ਲਈ ਅੱਗੇ ਆਵੇ।ਇਸ ਸੰਸਦ ਦੇ ਆਯੋਜਨ ਵਿੱਚ ਕਲੱਬ ਪ੍ਰਧਾਨ ਅਤੇ ਸਰਪੰਚ ਕਸ਼ਮੀਰ ਸਿੰਘ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਕਾਬਲ ਸਿੰਘ, ਜੰਗ ਬਹਾਦਰ ਸਿੰਘ, ਲਾਲ ਸਿੰਘ ਪ੍ਰਗਟ ਸਿੰਘ, ਸਵਿੰਦਰ ਸਿੰਘ ਮੀਰਾਕੋਟ ਆਦਿ ਦੀ ਭੂਮਿਕਾ ਪ੍ਰਸੰਸਾ ਯੋਗ ਰਹੀ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media