Monday, September 14, 2026

ਬੇਗਮਪੁਰਾ ਟਾਈਗਰ ਫੋਰਸ ਵਲੋਂ ਖੂਨਦਾਨ ਕੈਂਪ ਦਾ ਅਯੋਜਨ

PPN1503201505

ਹੁਸ਼ਿਆਰਪੁਰ, 15 ਮਾਰਚ (ਸਤਵਿੰਦਰ ਸਿੰਘ) – ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਬੇਗਮਪੁਰਾ ਟਾਇਗਰ ਫੋਰਸ ਵਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ 40 ਦੇ ਕਰੀਬ ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਸਮੇਂ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਕੌਮੀ ਪ੍ਰਧਾਨ ਨਰਿੰਦਰ ਨਹਿਰੂ, ਅਵਤਾਰ ਬਸੀ ਖਵਾਜੂ, ਤਾਰਾ ਚੰਦ ਜ਼ਿਲ੍ਹਾ ਪ੍ਰਧਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਸਮੇਂ-ਸਮੇਂ ‘ਤੇ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕਿ ਯੋਗਦਾਨ ਪਾਉਦੀ ਰਹਿੰਦੀ ਹੈ।ਇਸ ਮੌਕੇ ਬਲੱਡ ਬੈਂਕ ਵਲੋਂ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਭੁਪਿੰਦਰ ਸਿੰਘ ਪਾਹਵਾ ਪ੍ਰਧਾਨ ਨੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਸੰਧੀ ਜਨਰਲ ਸਕੱਤਰ, ਸੋਮਦੇਵ ਸੰਧੀ ਉੱਪ ਪ੍ਰਧਾਨ, ਸੋਨੂੰ ਫੁਗਲਾਣਾ, ਬਲਵਿੰਦਰ ਬਿੰਦਰ ਜ਼ਿਲ੍ਹਾ ਪ੍ਰਧਾਨ ਬੇਗਮਪੁਰਾ ਟਾਇਗਰ ਫੋਰਸ ਲੁਧਿਆਣਾ, ਰਣਜੀਤ ਕਲਸੀ ਉੱਪ ਪ੍ਰਧਾਨ ਲੁਧਿਆਣਾ, ਦੇਸ ਰਾਜ ਜਨਰਲ ਸਕੱਤਰ, ਸਰਬਜੀਤ ਸਿੰਘ ਸਾਬੀ ਕੈਸ਼ੀਅਰ ਲੁਧਿਆਣਾ, ਕੁਲਵਿੰਦਰ ਸਿੰਘ, ਗੇਜ਼ ਸਿੰਘ ਆਦਿ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply