ਖਾਲੜਾ, 15 ਮਾਰਚ (ਲਖਵਿੰਦਰ ਸਿੰਘ ਗੋਲਣ, ਕੁਲਵਿੰਦਰ ਸਿੰਘ ਕੰਬੋਕੇ) – ਪਿੰਡ ਅਮੀਸ਼ਾਹ ਵਿਖੇ ਧੰਨ ਧੰਨ ਬਾਬਾ ਅਮੀਸ਼ਾਣਾ ਜੀ ਦਾ ਸਾਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਿੰਡ ਅਮੀਸ਼ਾਹ ਦੇ ਗੁਰਦੁਆਰਾ ਜੋ ਕਿ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੂ ਪ੍ਰਾਪਤ ਹੈ, ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਨਗਰ ਕੀਰਤਨ ਰਵਾਨਾ ਹੋਇਆ ਜੋ ਪਿੰਡ ਖਾਲੜਾ ‘ਚੋਂ ਹੁੰਦਾ ਹੋਇਆ ਗੁਰਦੁਆਰਾ ਅਮੀਸ਼ਾਣਾ ਵਿਖੇ ਪੁੱਜ ਕੇ ਸੰਪਨ ਹੋਇਆ। ਇਸ ਸਮੇਂ ਗਤਕਾ ਪਾਰਟੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੋਹਰ ਦਿਖਾਕੇ ਸਮੂੰਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦਾ ਵੱਖ ਵੱਖ ਜਗ੍ਹਾ ਤੇ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪਾਲਕੀ ਨਾਲ ਚੱਲ ਰਹੀਆਂ ਸੰਗਤਾਂ ਦੀ ਚਾਹ-ਪਕੋੜਿਆਂ, ਫਲ ਫਰੂਟ ਤੇ ਬੇਅੰਤ ਪਦਾਰਥਾਂ ਦੇ ਲੰਗਰ ਨਾਲ ਸੇਵਾ ਕੀਤੀ ਗਈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media