Monday, February 23, 2026

ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਅਹੁਦਿਆਂ ਦਾ ਚਾਰਜ ਸੰਭਾਲਿਆ

PPN1603201511
ਹੁਸ਼ਿਆਰਪੁਰ, 16 ਮਾਰਚ (ਸਤਵਿੰਦਰ ਸਿੰਘ) -ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਅੱਜ ਦਫ਼ਤਰ ਨਗਰ ਨਿਗਮ ਵਿਖੇ ਨਵੇਂ ਬਣੇ ਪਹਿਲੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੱਲੋਂ ਚਾਰਜ ਸੰਭਾਲਣ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਹੁਸ਼ਿਆਰਪੁਰ ਵਿੱਚ ਅਕਾਲੀ-ਭਾਪਜਾ ਕੌਂਸਲਰਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਇਆ ਹੈ।ਇਸ ਲਈ ਉਹ ਸਾਰੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪਿਛਲੇ 5 ਸਾਲਾਂ ਵਿੱਚ ਕਰੋੜਾ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ 102 ਕਰੋੜ ਰੁਪਏ ਨਾਲ ਸਾਰੇ ਸ਼ਹਿਰ ਵਿੱਚ ਸੀਵਰੇਜ਼ ਵਿਛਾਇਆ ਗਿਆ ਹੈ। ਇਸ ਤੋਂ ਇਲਾਵਾ 18 ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈਲ ਲਗਾਏ ਗਏ ਹਨ। ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਂ ਮਸ਼ੀਨਰੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੂੰ ਹੋਰ ਵੀ ਸਾਫ-ਸੁਥਰਾ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਉਨ੍ਹਾਂ ਨੇ ਵੱਖ-ਵੱਖ ਡੇਰਿਆਂ ਤੋਂ ਆਏ ਸੰਤ ਮਹਾਤਮਾ ਅਤੇ ਪਤਵੰਤਿਆਂ ਦਾ ਇਸ ਸਮਾਗਮ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।ਨਵੇਂ ਬਣੇ ਮੇਅਰ ਸ੍ਰੀ ਸ਼ਿਵ ਸੂਦ ਨੇ ਇਸ ਮੌਕੇ ਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਰੇ ਸ਼ਹਿਰ ਵਾਸੀਆਂ ਅਤੇ ਕੌਂਸਲਰਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਵਿੱਚ ਸਾਫ਼- ਸਫ਼ਾਈ, ਪਾਰਕਿੰਗ, ਟਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ, ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ ਵਿਸ਼ੇਸ਼ ਧਿਆਨ ਦੇਣਗੇ।
ਸੀਨੀਅਰ ਡਿਪਟੀ ਮੇਅਰ ਸz: ਪ੍ਰੇਮ ਸਿੰਘ ਅਤੇ ਡਿਪਟੀ ਮੇਅਰ ਸ੍ਰੀਮਤੀ ਸ਼ੁਕਲਾ ਦੇਵੀ ਸ਼ਰਮਾ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਹਿਰ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ ਨੇ ਸ਼ਹਿਰ ਨਿਵਾਸੀਆਂ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਅਮਨ-ਅਮਾਨ ਨਾਲ ਕਰਾਉਣ ਅਤੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਗਠਨ ਕਰਨ ਵਿੱਚ ਦਿੱਤੇ ਸਹਿਯੋਗ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਜ਼ਿਲ੍ਹਾ ਪ੍ਰਧਾਨ ਭਾਜਪਾ ਆਨੰਦਵੀਰ ਸਿੰਘ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਜਿੰਦਰ ਸਿੰਘ ਧਾਮੀ, ਸਾਬਕਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਜਸਜੀਤ ਸਿੰਘ ਥਿਆੜਾ, ਚੇਅਰਮੈਨ ਕੋਅਪਰੇਟਿਵ ਬੈਂਕ ਸਤਵਿੰਦਰ ਪਾਲ ਸਿੰਘ ਢੱਟ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।
ਹੋਰਨਾਂ ਤੋਂ ਇਲਾਵਾ ਉਪ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਪzzਭਾਰੀ ਮਹਿਲਾ ਮੋਰਚਾ ਸ੍ਰੀਮਤੀ ਰਾਕੇਸ਼ ਸੂਦ, ਮਹੰਤ ਰਮਿੰਦਰ ਦਾਸ, ਸੰਤ ਰਣਜੀਤ ਸਿੰਘ, ਬਾਬਾ ਰਾਮ ਮੂਰਤੀ, ਸੰਤ ਭਗਵਾਨ ਦਾਸ ਨੰਗਲ ਸ਼ਹੀਦਾਂ, ਪੁਸ਼ਪਿੰਦਰ ਸਵਾਮੀ, ਬਾਬਾ ਹਰਦੇਵ ਸਿੰਘ ਤਲਵੰਡੀ ਆਰਾਈਆਂ, ਮਾਤਾ ਕਿਰਨਾ ਦੇਵੀ ਜੀ, ਲੱਕੀ ਸਵਾਮੀ, ਚਿਸਤੀ ਰਾਮ ਮੁਹੰਮਦ ਅਜਮੇਰ ਸ਼ਰੀਫ ਚੋਹਾਲ, ਸਤੀਸ਼ ਬਾਵਾ, ਨਿਤਨ ਗੁਪਤਾ ਨੰਨੂ, ਰਾਮ ਦੇਵ ਯਾਦਵ, ਯਸ਼ਪਾਲ, ਵਿਨੋਦ ਪਰਮਾਰ, ਵਿਜੇ ਸੂਦ, ਸ਼ਹਿਰੀ ਮੰਡਲ ਪ੍ਰਧਾਨ ਸੁਰੇਸ਼ ਭਾਟੀਆ ਬਿਟੂ, ਨਗਰ ਨਿਗਮ ਦੇ ਕੌਂਸਲਰ ਅਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਉਪਰੰਤ ਨਗਰ ਨਿਗਮ ਦੇ ਮੇਅਰ ਸ੍ਰੀ ਸ਼ਿਵ ਸੂਦ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ, ਡਿਪਟੀ ਮੇਅਰ ਸ਼ੁਕਲਾ ਦੇਵੀ ਸ਼ਰਮਾ ਨੇ ਸ੍ਰੀ ਤੀਕਸ਼ਨ ਸੂਦ ਦੀ ਹਾਜ਼ਰੀ ਵਿੱਚ ਆਪਣੇ ਆਹੁਦਿਆਂ ਦਾ ਚਾਰਜ ਸੰਭਾਲਿਆ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply