
ਅੰਮ੍ਰਿਤਸਰ, 17 ਮਾਰਚ (ਰੋਮਿਤ ਸ਼ਰਮਾ) – ਸਥਾਨਕ ਆਰਟ ਗੈਲਰੀ ਮਦਨ ਮੋਹਨ ਮਾਲਵੀਆ ਰੋਡ ਵਿਖੇ ਸੰਸਥਾ ਸਵਰ ਸੰਗਮ (ਰਜਿ:) ਅਤੇ ਆਰਟ ਗੈਲਰੀ ਦੇ ਸਹਿਯੋਗ ਨਾਲ 25ਵਾਂ ਸਲਾਨਾ ਕਲਾਸੀਕਲ ਮਿਊਜੀਕਲ ਫੈਸਟੀਵਲ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਅਤੇ ਅੰਮ੍ਰਿਤਸਰ ਹਲਕਾ ਕੇਂਦਰੀ ਤੋਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਵਿਧਾਇਕ ਸੋਨੀ ਨੇ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਫੈਸਟੀਵਲ ਵਿੱਚ ਪੂਰੇ ਭਾਰਤ ਤੋਂ ਆਏ ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸੰਸਥਾ ਦੇ ਪ੍ਰਧਾਨ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਕਲਾਸੀਕਲ ਮਿਊਜਿਕ ਨੂੰ ਉਤਸ਼ਾਹਿਤ ਕਰਨਾ ਹੈ। ਸੰਸਥਾ ਦੇ ਪ੍ਰਧਾਨ ਰਮੇਸ਼ ਭਗਤ ਨੇ ਵਿਧਾਇਕ ਸੋਨੀ ਨੂੰ ਸਨਮਾਨਿਤ ਵੀ ਕੀਤਾ। ਇਸ ਅਵਸਰ ਤੇ ਰਾਜਕੰਵਲ ਪ੍ਰੀਤਪਾਲ ਸਿੰਘ ਲੱਕੀ, ਰਕੇਸ਼ ਕੁਮਾਰ, ਰਜੇਸ਼ ਮਹਿਰਾ, ਗੁਰਜੀਤ ਸਿੰਘ, ਮਨਜੀਤ ਸਿੰਘ, ਵਿਨੋਦ ਸਚਦੇਵਾ, ਸਰਬਜੋਤ ਸਿੰਘ ਬਹਿਲ, ਰਾਜੂ ਬੱਤਰਾ, ਕਰਨ ਸ਼ਰਮਾ, ਸਾਰੰਗ ਭਗਤ ਆਦਿ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media