Friday, April 17, 2026

ਪੰਥਕ ਸਿੱਖਿਆਂ ਦੇ ਸੌਮੇ ਨੇ ਕਮੇਟੀ ਦੇ ਸਕੂਲ- ਜੀ.ਕੇ

ਨਰਸਰੀ ਗ੍ਰੇਜੂਏਸ਼ਨ ਪ੍ਰੋਗਰਾਮਾਂ ‘ਚ ਸਭਿਆਚਾਰਕ ਪੇਸ਼ਕਾਰੀ ਦੀ ਹੋਈ ਸ਼ਲਾਘਾ

PPN1703201516ਨਵੀਂ ਦਿੱਲੀ, 17 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ‘ਚ ਨਰਸਰੀ ਵਿੰਗ ਦੇ ਬੱਚਿਆਂ ਦੀ ਕਾਬਲੀਅਤ ਨੂੰ ਉਭਾਰਣ ਵਾਸਤੇ ਨਰਸਰੀ ਗ੍ਰੈਜੂਏਸ਼ਨ ਪ੍ਰੋਗਰਾਮ ਕਰਵਾਏ ਗਏ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੇਮਕੁੰਟ ਕਲੋੌਨੀ, ਕਰੋਲ ਬਾਗ ਅਤੇ ਹਰਗੋਬਿੰਦ ਏਨਕਲੇਵ ਵਿਖੇ ਹੋਏ ਇਨ੍ਹਾਂ ਪ੍ਰੋਗਰਾਮਾਂ ‘ਚ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਦੇ ਨਾਲ ਹੀ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਜਿਸ ਵਿਚ ਨਾਟਕ, ਭੰਗੜਾ, ਗਿੱਧਾ ਅਤੇ ਫੈਸ਼ਨ ਸ਼ੋਅ ਆਦਿਕ ਸ਼ਾਮਿਲ ਸਨ।ਇਨ੍ਹਾਂ ਪ੍ਰੋਗਰਾਮਾਂ ‘ਚ ਹਾਜ਼ਰੀ ਭਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੇ ਏਜੰਡੇ ‘ਚ ਸਿੱਖਿਆਂ ਨੂੰ ਸਬ ਤੋਂ ਅੱਗੇ ਰੱਖਣ ਦਾ ਦਾਅਵਾ ਵੀ ਕੀਤਾ।
ਜੀ.ਕੇ. ਨੇ ਅੱਜ ਦੇ ਯੁਗ ਵਿਚ ਮਿਆਰੀ ਸਿੱਖਿਆ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਵਿਦਿਆ ਦੇ ਪੱਧਰ ਨੂੰ ਉੱਚਾਂ ਚੁੱਕਣ ਵਾਸਤੇ ਕਮੇਟੀ ਵੱਲੋਂ ਕੀਤੇ ਗਏ ਕਾਰਜਾਂ ਦੀ ਵੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਮਾਂ ਬੋਲੀ ਪੰਜਾਬੀ, ਪੰਥਕ ਗਿਆਨ ਅਤੇ ਕਿਤਾਬੀ ਸਿੱਖਿਆ ਦੇ ਸੌਮੇ ਵੱਜੋਂ ਕਮੇਟੀ ਦੇ ਸਕੂਲ ਸਰਗਰਮ ਭੁੂਮਿਕਾਂ ਨਿਭਾ ਰਹੇ ਹਨ।ਉਨ੍ਹਾਂ ਬੱਚਿਆਂ ਦੇ ਮਾਂਪਿਓ ਨੂੰ ਕਮੇਟੀ ਵੱਲੋਂ ਲਾਗੂ ਕੀਤੇ ਗਏ ਸੁਧਾਰਾਂ ਨੂੰ ਕਾਮਯਾਬ ਕਰਨ ਵਾਸਤੇ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।ਇਨ੍ਹਾਂ ਪ੍ਰੋਗਰਾਮਾਂ ‘ਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਐਂਮ.ਪੀ.ਐਸ. ਚੱਡਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਰਵੇਲ ਸਿੰਘ, ਗੁਰਵਿੰਦਰ ਪਾਲ ਸਿੰਘ, ਪਰਮਜੀਤ ਸਿੰਘ ਚੰਢੋਕ, ਮਨਮੋਹਨ ਸਿੰਘ ਅਤੇ ਜਤਿੰਦਰਪਾਲ ਸਿੰਘ ਗੋਲਡੀ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply