ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੁ ਰਾਮਦਾਸ ਲੰਗਰ ਘਰ ਵਿਚੋਂ ਚੋਰੀ ਕਰਨ ਦੇ ਦੋਸ਼ ‘ਚ ਆਪਣੇ 7 ਮੁਲਾਜ਼ਮਾਂ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।ਜਿਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਮੇਘ ਸਿੰਘ ਨੇ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੁਲਾਜ਼ਮ 50 ਕਿਲੋ ਦਾਲ, 50 ਕਿਲੋ ਖੰਡ, ਕੁੱਝ ਚਾਹ ਪੱਤੀ, ਇੱਕ ਟੀਨ ਦੇਸੀ ਘਿਓ ਆਦਿ ਵਸਤਾਂ ਤੇ ਇੱਕ ਥਾਣ ਸਿਰੋਪਿਆਂ ਦਾ ਚੋਰੀ ਕਰਕੇ ਲਿਜਾ ਰਹੇ ਸਨ ਤਾਂ ਉਨਾਂ ਨੂੰ ਸਰਾਂ ਨੇੜੇ ਪਹੁੰਚਣ ‘ਤੇ ਸ਼੍ਰੌਮਣੀ ਕਮੇਟੀ ਦੇ ਫਲਾਈਂਗ ਇੰਸਪੈਕਟਰ ਸਕੱਤਰ ਸਿੰਘ ਨੇ ਕਾਬੂ ਕਰ ਲਿਆ ਅਤੇ ਵਾਰਦਾਤ ਦੀ ਸੂਚਨਾ ਸਕੱਤਰ ਮਨਜੀਤ ਸਿੰਘ ਨੂੰ ਦੇ ਦਿੱਤੀ।ਇਸੇ ਦੌਰਾਨ ਸਕੱਤਰ ਦਲਮੇਘ ਸਿੰਘ ਨੇ ਦੱਸਿਆ ਹੈ ਕਿ ਚੋਰੀ ਦੇ ਮਾਮਲੇ ‘ਚ ਫੜੇ ਗਏ 7 ਮੁਲਾਜ਼ਮਾਂ ਦੇ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media