Sunday, September 13, 2026

ਐਮ. ਐਸ. ਸੀ ਕੰਪਿਊਟਰ ਸਾਇੰਸ ਦੀ ਮਾਧੁਰੀ ਉਪਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

PP1903201503

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ ਨੇ ਇਕ ਵਾਰ ਫੇਰ ਅਕਾਦਮਿਕ ਖੇਤਰ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਐਮ. ਐਸ. ਸੀ. ਸਮੈਸਟਰ-ਤੀਜਾ ਦੀ ਵਿਦਿਆਰਥਣ ਮਾਧੁਰੀ ਉਪਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 474/600 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਵਿਦਿਆਰਥੀ ਅਤੇ ਸਟਾਫ ਮੈਂਬਰਾਂ ਨੂੰ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ।ਮਿਸਿਜ਼ ਰਜਨੀ ਮਹਿਰਾ ਅਤੇ ਮਿਸਿਜ਼ ਕਾਮਿਆਨੀ ਦੁਆਰਾ ਮਾਧੁਰੀ ਉੱਪਲ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਆਉਣ ਵਾਲੀ ਸਮੈਸਟਰ ਪ੍ਰੀਖਿਆ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਕਾਲਜ ਦਾ ਕੰਪਿਊਟਰ ਸਾਇੰਸ ਵਿਭਾਗ ਨਿਰੰਤਰ ਅਜਿਹੀਆਂ ਪ੍ਰਾਪਤੀਆਂ ਤੇ ਯੂਨੀਵਰਸਿਟੀ ਪੁਜ਼ੀਸ਼ਨਾਂ ਦੀ ਲੜੀ ਵਿਚ ਆਪਣਾ ਨਾਂ ਬਣਾਉਣ ਵਿਚ ਅੱਗੇ ਰਿਹਾ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply